ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿਲਾਂ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

By  Shanker Badra September 21st 2020 05:28 PM -- Updated: September 21st 2020 05:52 PM

ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿਲਾਂ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ:ਨਵੀਂ ਦਿੱਲੀ :  ਸ਼੍ਰੋਮਣੀ ਅਕਾਲੀ ਦਲਦੇ ਵਫ਼ਦ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਵਫ਼ਦ 'ਚ ਨਰੇਸ਼ ਕੁਮਾਰ ਗੁਜਰਾਲ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਆਗੂ ਹਾਜ਼ਰ ਸਨ।

https://www.facebook.com/ptcnewsonline/videos/3358145447610922/

Sukhbir Singh Badal submits memorandum to President on farmers related bills ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿਲਾਂ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

ਇਸ ਦੌਰਾਨ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਫ਼ਦ ਵਲੋਂ ਰਾਸ਼ਟਰਪਤੀ ਨੂੰ ਸੰਸਦ ਵਿਚ ਜ਼ਬਰਦਸਤੀ ਪਾਸ ਖੇਤੀਬਾੜੀ ਜਿਣਸ ਮੰਡੀਕਰਣ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਬਿੱਲਾਂ ਨੂੰ ਸੰਸਦ 'ਚ ਦੁਬਾਰਾ ਭੇਜਿਆ ਜਾਵੇ।

ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿਲਾਂ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਤੁਸੀਂ ਮੁਸ਼ਕਿਲਾਂ ਵਿਚ ਘਿਰੇ ਤੇ ਔਖ ਕੱਟ ਰਹੇ ਕਿਸਾਨਾਂ, ਖੇਤ ਮਜ਼ਦੂਰਾਂ, ਮੰਡੀ ਮਜ਼ਦੂਰਾਂ ਤੇ ਦਲਿਤਾਂ ਨਾਲ ਇਸ ਲੋੜ ਦੇ ਸਮੇਂ ਵਿਚ ਖੜ੍ਹੇ ਹੋਵੋ। ਉਹਨਾਂ ਦੀ ਲੁੱਟ ਖਸੁੱਟ ਹੋ ਰਹੀ ਹੈ ਤੇ ਉਹ ਦੇਸ਼ ਵਿਚ ਸਰਵਉਚ ਅਥਾਰਟੀ ਵਜੋਂ ਆਪ ਵੱਲ ਵੇਖ ਰਹੇ ਹਨ ਕਿ ਤੁਸੀਂ ਹਦਾਇਤਾਂ ਜਾਰੀ ਕਰੋਗੇ ਅਤੇ ਇਹਨਾਂ ਬਿੱਲਾਂ 'ਤੇ ਹਸਤਾਖ਼ਰ ਨਾ ਕਰ ਕੇ ਇਹਨਾਂ ਨੂੰ ਐਕਟ ਵਿਚ ਬਦਲਣ ਤੋਂ ਰੋਕ ਦੇਵੋਗੇ।

ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿਲਾਂ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ ਰਾਜ ਸਭਾ ਵੱਲੋਂ ਇਹ ਬਿੱਲ ਪਾਸ ਕੀਤੇ ਜਾਣ ਨਾਲ ਹੁਣ ਇਹ ਹਸਤਾਖ਼ਰਾਂ ਵਾਸਤੇ ਰਾਸ਼ਟਰਪਤੀ ਕੋਲ ਜਾਣਗੇ ਤੇ ਇਸ ਮਗਰੋਂ ਹੀ ਇਹ ਬਿੱਲ ਐਕਟ ਬਣ ਸਕਣਗੇ। ਸ੍ਰੀ ਬਾਦਲ ਨੇ ਕਿਹਾ ਕਿ ਇਸ ਲਈ ਹਾਲੇ ਵੀ ਸਮਾਂ ਹੈ ਕਿ ਇਸ ਫੈਸਲੇ 'ਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਇਸ ਨਾਲ ਸਾਡੇ ਕੁੱਲ ਕੌਮੀ ਹਿੱਤਾਂ ਨੂੰ ਪੁੱਜਣ ਵਾਲੇ ਨੁਕਸਾਨ ਦੇ ਖ਼ਤਰੇ ਦੀ ਸਮੀਖਿਆ ਕੀਤੀ ਜਾਵੇ।

-PTCNews

Related Post