ਕਾਂਗਰਸ ਦੀ ਧੱਕੇਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਵੇਗਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦਾ ਘਿਰਾਓ

By  Jagroop Kaur February 28th 2021 01:52 PM

ਭਲਕੇ ਯਾਨੀ ਕਿ ਇਕ ਮਾਰਚ ਨੂੰ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ ਇਸ ਮੌਕੇ ਸ਼ਿਰੋਮਣੀ ਅਕਾਲੀ ਦਲ ਵੱਲੋਂ ਇਸ ਬਜਟ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਜੋ ਘਰਾਓ ਕੀਤਾ ਜਾ ਰਿਹਾ ਹੈ | ਇਸੇ ਦੇ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਅੱਜ ਧਰਮਕੋਟ ਹਲਕੇ ਦੇ ਵੱਖ-ਵੱਖ ਥਾਵਾਂ 'ਤੇ ਮੀਟਿਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ 1 ਮਾਰਚ ਨੂੰ ਇਸ ਘਿਰਾਓ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ |Tota Singh attacked in US, hurled shoe at him - YouTube ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ ‘ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

ਇਸ ਮੌਕੇ ਜਥੇਦਾਰ ਤੋਤਾ ਸਿੰਘ ਸਥਾਨਕ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਅਤੇ ਫੋਕੇ ਵਾਅਦਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ | Amid Coronavirus, 4th Session of 17th Lok Sabha will Commence on September  14 ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ ਕੈਪਟਨ ਸਾਹਿਬ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਕੀਤਾ ਹੈ ਉਹਨਾਂ ਦੇ ਵਾਅਦੇ ਯਾਦ ਦਿਵਾਉਣ ਲਈ 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦਾ ਕੀਤਾ ਜਾ ਰਿਹਾ। ਇਸ ਘਿਰਾਓ ਦਾ ਵਿਸ਼ਾਲ ਇਕੱਠ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ। ਜਥੇਦਾਰ ਤੋਤਾ ਸਿੰਘ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸੇ ਵੀ ਵਰਗ ਨੂੰ ਕੋਈ ਵੀ ਸਹੂਲਤ ਜਾਂ ਰਾਹਤ ਪ੍ਰਦਾਨ ਨਹੀਂ ਕੀਤੀ ਬਲਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ।
ਅਕਾਲੀ ਸਰਕਾਰ ਸਮੇਂ ਬਣਾਏ ਗਏ ਸਸਤੇ ਅਨਾਜ ਦੇ ਰਾਸ਼ਨ ਕਾਰਡ ਵੀ ਕੱਟ ਦਿੱਤੇ ਗਏ ਅਤੇ ਬੁਢਾਪਾ, ਵਿਧਵਾ ,ਅੰਗਹੀਣਾਂ ਨੂੰ ਮਿਲਣ ਵਾਲੀ ਪੈਨਸ਼ਨ ਤਾਂ ਕੀ ਮਿਲਣੀ ਸੀ ਬਲਕਿ ਇਨ੍ਹਾਂ ਬਜ਼ੁਰਗਾਂ ਨੂੰ ਸਰਕਾਰ ਵੱਲੋਂ ਪੈਨਸ਼ਨਾਂ ਵਾਪਸ ਕਰਨ ਦੇ ਨੋਟਿਸ ਕੱਢੇ ਜਾ ਰਹੇ ਹਨ। ਜੋ ਕਿ ਸਰਾਸਰ ਧੱਕਾ ਹੈ। ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

Related Post