ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਰਕਰਾਂ ਨੂੰ ਘਰ-ਘਰ ਜਾ ਕੇ ਮੈਂਬਰ ਬਣਾਉਣ ਲਈ ਆਖਿਆ

By  Shanker Badra July 18th 2019 08:14 PM

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਰਕਰਾਂ ਨੂੰ ਘਰ-ਘਰ ਜਾ ਕੇ ਮੈਂਬਰ ਬਣਾਉਣ ਲਈ ਆਖਿਆ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਘਰ ਜਾ ਕੇ ਨਵੇਂ ਮੈਂਬਰਾਂ ਦੀ ਭਰਤੀ ਕਰਨ। ਇਸ ਦੇ ਨਾਲ ਇਹ ਵੀ ਕਿਹਾ ਹੈ ਕਿ ਵਾਧੂ ਕਾਪੀਆਂ ਦੀ ਜਰੂਰਤ ਹੋਣ ਤੇ ਇਹ ਪਾਰਟੀ ਦੇ ਮੁੱਖ ਦਫ਼ਤਰ ਵਿਚੋਂ ਹਾਸਿਲ ਕੀਤੀਆਂ ਜਾ ਸਕਦੀਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਵਾਸਤੇ ਨਵੇਂ ਮੈਂਬਰਾਂ ਦੀ ਭਰਤੀ ਕਰਨ ਲਈ ਲੋੜੀਦੀਆਂ ਕਾਪੀਆਂ ਸਾਰੇ ਜ਼ਿਲ੍ਹਾ ਪ੍ਰਧਾਨਾਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਭੇਜੀਆਂ ਜਾ ਚੁੱਕੀਆਂ ਹਨ।

Shiromani Akali Dal party workers Asked house to house Member ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਰਕਰਾਂ ਨੂੰ ਘਰ-ਘਰ ਜਾ ਕੇ ਮੈਂਬਰ ਬਣਾਉਣ ਲਈ ਆਖਿਆ

ਉਹਨਾਂ ਕਿਹਾ ਕਿ ਪਾਰਟੀ ਵਰਕਰ ਮੈਂਬਰਸ਼ਿਪ ਵਾਸਤੇ ਕਾਪੀਆਂ ਲੈਣ ਲਈ ਉਪਰੋਕਤ ਆਗੂਆਂ ਤੱਕ ਪਹੁੰਚ ਕਰ ਸਕਦੇ ਹਨ ਅਤੇ ਜੇਕਰ ਉਹਨਾਂ ਨੂੰ ਵਾਧੂ ਕਾਪੀਆਂ ਦੀ ਲੋੜ ਜਾਪਦੀ ਹੈ ਤਾਂ ਉਹ ਮੁੱਖ ਦਫ਼ਤਰ ਵਿੱਚੋਂ ਲੈ ਸਕਦੇ ਹਨ।ਬਰਾੜ ਨੇ ਕਿਹਾ ਕਿ ਇਹ ਸਾਰੇ ਕਦਮ ਅਕਾਲੀ ਦਲ ਪ੍ਰਧਾਨ ਦੇ ਨਿਰਦੇਸ਼ਾਂ ਉੱਤੇ ਚੁੱਕੇ ਜਾ ਰਹੇ ਹਨ, ਜੋ ਚਾਹੁੰਦੇ ਹਨ ਕਿ ਮੈਂਬਰਸ਼ਿਪ ਮੁਹਿੰਮ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਹੈ।

Shiromani Akali Dal party workers Asked house to house Member ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਰਕਰਾਂ ਨੂੰ ਘਰ-ਘਰ ਜਾ ਕੇ ਮੈਂਬਰ ਬਣਾਉਣ ਲਈ ਆਖਿਆ

ਉਹਨਾਂ ਕਿਹਾ ਕਿ ਇਸ ਨਾਲ ਭਰਤੀ ਦੀ ਪ੍ਰਕਿਰਿਆ ਵਿਚ ਵਧੇਰੇ ਪਾਰਦਰਸ਼ਤਾ ਆਵੇਗੀ ਅਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਮੈਂਬਰਸ਼ਿਪ ਕਾਪੀਆਂ ਦੀ ਭਾਰੀ ਮੰਗ ਨੂੰ ਪੂਰਾ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਮੈਂਬਰਸ਼ਿਪ ਮੁਹਿੰਮ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ ਅਤੇ ਵੱਧ ਤੋਂ ਵੱਧ ਨਵੇਂ ਮੈਂਬਰਾਂ ਦੀ ਭਰਤੀ ਕਰਨ ਨੂੰ ਲੈ ਕੇ ਪਾਰਟੀ ਵਰਕਰਾਂ ਅੰਦਰ ਬਹੁਤ ਜ਼ਿਆਦਾ ਉਤਸ਼ਾਹ ਹੈ।ਉਹਨਾਂ ਦੱਸਿਆ ਕਿ ਇਹ ਭਰਤੀ ਮੁਹਿੰਮ 30 ਅਗਸਤ ਤਕ ਜਾਰੀ ਰਹੇਗੀ।

-PTCNews

Related Post