ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲਾ ਧਰਨਾ ਮੌਸਮ ਦੀ ਵਜ੍ਹਾ ਕਰਕੇ ਮੁਲਤਵੀ

By  Jashan A July 15th 2019 01:37 PM -- Updated: July 15th 2019 01:38 PM

ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲਾ ਧਰਨਾ ਮੌਸਮ ਦੀ ਵਜ੍ਹਾ ਕਰਕੇ ਮੁਲਤਵੀ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਨੇ ਮਿਤੀ 17 ਜੁਲਾਈ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਹੋਣ ਵਾਲਾ ਰੋਸ ਧਰਨਾ ਫਿਲਹਾਲ ਕੁਝ ਸਮੇ ਲਈ ਮੁਲਤਵੀ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜ਼ਿਲ੍ਹਾ ਵਾਰ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿੱਚ ਮਿਤੀ 17 ਜੁਲਾਈ ਨੂੰ ਪਟਿਆਲਾ ਵਿਖੇ ਧਰਨੇ ਦਾ ਪ੍ਰੋਗਰਾਮ ਸੀ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਪਰੰਤੂ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਚੇਤਾਵਨੀ ਕਰਕੇ ਇਹ ਧਰਨਾ ਕੁਝ ਸਮੇ ਲਈ ਮੁਲਤਵੀ ਕਰ ਦਿੱਤਾ ਹੈ। ਉਹਨਾਂ ਦੱਸਿਆ ਕਿ ਜਲਦੀ ਹੀ ਧਰਨੇ ਦੀ ਅਗਲੀ ਤਾਰੀਖ ਦਾ ਐਲਾਨ ਕਰ ਦਿੱਤਾ ਜਾਵੇਗਾ। -PTC News

Related Post