ਛਪਾਰ ਮੇਲਾ : ਦੇਸ਼ 'ਚ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਸਭ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ : ਸੁਖਬੀਰ ਬਾਦਲ

By  Shanker Badra September 13th 2019 03:35 PM -- Updated: September 13th 2019 04:00 PM

ਛਪਾਰ ਮੇਲਾ : ਦੇਸ਼ 'ਚ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਸਭ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ : ਸੁਖਬੀਰ ਬਾਦਲ:ਅਹਿਮਦਗੜ੍ਹ : ਪੰਜਾਬ ਦੇ ਮੇਲਿਆਂ ਵਿੱਚੋਂ ਕਹਿੰਦਾ ਕਹਾਉਂਦਾ ਮਾਲਵੇ ਦਾ ਪ੍ਰਸਿੱਧ ਮੇਲਾ ਛਪਾਰ ਦਾ ਆਪਣੇ ਪੂਰੇ ਜ਼ੋਬਨ 'ਤੇ ਹੈ। ਮਾਲਵੇ ਦੀ ਧਰਤੀ 'ਤੇ ਛਪਾਰ ਦੇ ਮੇਲੇ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਵੱਡੀ ਗਿਣਤੀ ''ਚ ਸੰਗਤ ਮੇਲਾ ਦੇਖਣ ਪੁੱਜੀ ਹੋਈ ਹੈ। ਇਥੇ ਵੱਖ-ਵੱਖ ਸਿਆਸੀ ਦਲਾਂ ਵੱਲੋਂ ਕੀਤੀਆਂ ਜਾ ਰਹੀਆਂ ਸਿਆਸੀ ਕਾਨਫੰਰਸਾਂ 'ਚ ਲੋਕਾਂ ਦੀ ਭੀੜ ਜੁੱਟੀ ਹੋਈ ਹੈ।ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਥੇ ਸਿਆਸੀ ਕਾਨਫਰੰਸ ਕੀਤੀ ਗਈ ਹੈ।

Shiromani Akali Dal political conference here In Chhapar Mela ਛਪਾਰ ਮੇਲਾ : ਦੇਸ਼ 'ਚ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਸਭ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ : ਸੁਖਬੀਰ ਬਾਦਲ

ਜਿਸ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੇ ਦਿੱਗਜ ਆਗੂ ਮੌਜੂਦ ਸਨ। ਇਸ ਮੌਕੇ ਰੈਲੀ ‘ਚ ਵੱਡੀ ਗਿਣਤੀ ‘ਚ ਪਾਰਟੀ ਦੇ ਵਰਕਰ ਅਤੇ ਦੂਰ-ਦੂਰ ਤੋਂ ਲੋਕ ਪਹੁੰਚੇ ਹਨ। ਜਿਨ੍ਹਾਂ ਨੂੰ ਪਾਰਟੀ ਦੇ ਵੱਖ-ਵੱਖ ਆਗੂਆਂ ਵੱਲੋਂ ਸਬੋਧਨ ਕੀਤਾ ਗਿਆ ਹੈ।

Shiromani Akali Dal political conference here In Chhapar Mela ਛਪਾਰ ਮੇਲਾ : ਦੇਸ਼ 'ਚ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਸਭ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ : ਸੁਖਬੀਰ ਬਾਦਲ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੰਜਾਬ 'ਚ 90 ਤੋਂ 95 ਫੀਸਦੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਨੇ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਕੈਪਟਨ ਨੇ ਬੰਦ ਕਰਵਾਈਆਂ ਹਨ।

Shiromani Akali Dal political conference here In Chhapar Mela ਛਪਾਰ ਮੇਲਾ : ਦੇਸ਼ 'ਚ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਸਭ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ : ਸੁਖਬੀਰ ਬਾਦਲ

ਇਸ ਦੌਰਾਨ ਸੁਖਬੀਰ ਬਾਦਲ ਨੇ ਮਨਪ੍ਰੀਤ ਇਯਾਲੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਹੈ ਕਿ ਇਯਾਲੀ ਦੇ ਕੰਮ ਮਿਸਾਲ ਬਣੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦੇਸ਼ 'ਚ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ।

Shiromani Akali Dal political conference here In Chhapar Mela ਛਪਾਰ ਮੇਲਾ : ਦੇਸ਼ 'ਚ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਸਭ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ : ਸੁਖਬੀਰ ਬਾਦਲ

ਸੁਖਬੀਰ ਬਾਦਲ ਦੀ ਪੰਜਾਬ 'ਚ ਝੂਠੇ ਪਰਚੇ ਕਰਨ ਵਾਲੇ ਅਫ਼ਸਰਾਂ ਨੂੰ ਤਾੜਨਾ ਅਤੇ ਕਿਹਾ ਸਰਕਾਰ ਆਉਣ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਪਾਣੀ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਣਗੇ। ਕੈਪਟਨ ਸਰਕਰ 'ਚ ਮੁਲਾਜ਼ਮ ਧਰਨੇ ਲਾਉਣ ਲਈ ਮਜ਼ਬੂਰ ਹੋਏ ਹਨ।

-PTCNews

Related Post