ਫੈਸ਼ਨ ਸ਼ੋਅ ਦੇ ਨਾ ਹੇਠ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

By  Riya Bawa May 29th 2022 05:45 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ’ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ।

Advocate Harjinder Singh Dhami

ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖ ਪਹਿਰਾਵੇ ਅਤੇ ਕਕਾਰਾਂ ਦੀ ਗਲਤ ਵਰਤੋਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਹੇ ਹਨ ਅਤੇ ਸਰਕਾਰਾਂ ਇਨ੍ਹਾਂ ਲੋਕਾਂ ਖਿਲਾਫ ਕੋਈ ਢੁੱਕਵੀ ਕਾਰਵਾਈ ਨਹੀਂ ਕਰਦੀਆਂ। ਉਨ੍ਹਾਂ ਕਿਹਾ ਕਿ ਵਾਇਰਲ ਹੋਈ ਇਕ ਵੀਡੀਓ ਜੋ ਦਿੱਲੀ ਦੀ ਦੱਸੀ ਜਾ ਰਹੀ ਹੈ, ਵਿਚ ਲੜਕੀਆਂ ਦੇ ਸਿਰ ਤੇ ਪੱਗ ਤੇ ਉਪਰੋਂ ਦੀ ਕ੍ਰਿਪਾਨ ਪਵਾ ਕੇ ਫੈਸ਼ਨ ਸੋਅ ਵਿਚ ਪੇਸ਼ ਕੀਤਾ ਜਾ ਰਿਹਾ ਹੈ।

 Harjinder Singh

ਇਹ ਵੀ ਪੜ੍ਹੋ : ਨਸ਼ਾ ਤਸਕਰ ਜਗਦੀਸ਼ ਭੋਲਾ ਨੂੰ ਪਟਿਆਲਾ ਤੋਂ ਗੁਰਦਾਸਪੁਰ ਜੇਲ੍ਹ 'ਚ ਕੀਤਾ ਤਬਦੀਲ

ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਮੁਕੰਮਲ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਤੋ ਕੋਈ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।

-PTC News

Related Post