ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ 'ਤੇ ਸਾਧਿਆ ਨਿਸ਼ਾਨਾ

By  Ravinder Singh February 16th 2022 04:31 PM -- Updated: February 16th 2022 04:37 PM

ਚੰਡੀਗੜ੍ਹ : ਬਰਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਉਮੀਦਵਾਰ ਕੁਲਵੰਤ ਸਿੰਘ ਕੀਤੂ ਦੇ ਹੱਕ ਵਿਚ ਚੋਣ ਰੈਲੀ ਦੌਰਾਨ ਸੰਬੋਧਨ ਕੀਤਾ ਗਿਆ। ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪ੍ਰਿਅੰਕਾ ਗਾਂਧੀ ਦੇ ਨਾਲ ਖੜ੍ਹੇ ਹੋ ਕੇ ਭਈਆ ਸ਼ਬਦ ਦਾ ਇਸਤੇਮਾਲ ਕੀਤੇ ਜਾਣ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਚ ਹਿੰਦੂਆਂ ਨੂੰ ਖ਼ਤਰਾ ਦੇ ਬਿਆਨ ਉਤੇ ਸੁਖਬੀਰ ਸਿੰਘ ਬਾਦਲ ਨੇ ਸਖਤ ਟਿੱਪਣੀ ਕੀਤੀ ਗਈ।

Sukhbir-Singh-Badal-takes-a-jibe-at-AAP-5

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਦਾ ਜਵਾਬ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇਣ। ਚੋਣ ਰੈਲੀ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕ ਅਰਵਿੰਦ ਕੇਜਰੀਵਾਲ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਭਰਾਵਾਂ ਨੂੰ ਆਪਸ ਵਿਚ ਲੜਾਉਣਾ ਚਾਹੁੰਦਾ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਗੱਲ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਸਾਧਿਆ ਨਿਸ਼ਾਨਾ

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਵਾਅਦੇ ਹਮੇਸ਼ਾ ਪੂਰੇ ਕੀਤੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਅਕਾਲੀ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਲਈ ਭਲਾਈ ਸਕੀਮਾਂ ਲਿਆਂਦੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਆਉਣ ਉਤੇ ਸਾਰੇ ਵਾਅਦੇ ਪੂਰੇ ਕਰਨ ਦਾ ਐਲਾਨ ਕੀਤਾ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਸਾਧਿਆ ਨਿਸ਼ਾਨਾ

ਉਨ੍ਹਾਂ ਨੇ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਦਿੱਲੀ ਤੋਂ ਚੱਲਦੀਆਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਤੁਹਾਡੀ ਆਪਣੀ ਪਾਰਟੀ ਹੈ। ਪਾਰਟੀ ਦੇ ਸਾਰੇ ਨੁਮਾਇੰਦੇ ਤੁਹਾਡੇ ਵਿਚਕਾਰੋਂ ਹਨ। ਇਸ ਦੌਰਾਨ ਉਨ੍ਹਾਂ ਨੇ ਕੀਤੂ ਪਰਿਵਾਰ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇਲਾਕੇ ਵਿਕਾਸ ਕਰਵਾਇਆ ਹੈ।

ਇਹ ਵੀ ਪੜ੍ਹੋ : ਦੀਪ ਸਿੱਧੂ ਦੀ ਕਾਰ 'ਚੋਂ ਅੱਧੀ ਪੀਤੀ ਸ਼ਰਾਬ ਦੀ ਬੋਤਲ ਬਰਾਮਦ

Related Post