ਸ਼੍ਰੋਮਣੀ ਅਕਾਲੀ ਦਲ ਵੱਲੋਂ ਖੰਨਾ 'ਚ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਪ੍ਰਦਰਸ਼ਨ

By  Shanker Badra August 14th 2020 04:38 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੰਨਾ 'ਚ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਪ੍ਰਦਰਸ਼ਨ:ਖੰਨਾ :  ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਸੈਂਕੜੇ ਮੌਤਾਂ ਦੀ ਜ਼ਿੰਮੇਵਾਰ ਕੈਪਟਨ ਸਰਕਾਰ ਦੀ ਬਰਖ਼ਾਸਤਗੀ ਅਤੇ ਇਸ ਦਰਦਨਾਕ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਖੰਨਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਸਮੇਤ ਅਕਾਲੀ ਵਰਕਰ ਮੌਜੂਦ ਸਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੰਨਾ 'ਚ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਪ੍ਰਦਰਸ਼ਨ

ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਹੀ ਸ਼ਰਾਬ ਮਾਫੀਆ ਹਨ, ਇਸੇ ਲਈਕੋਈ ਕਾਰਵਾਈ ਨਹੀਂ ਹੋ ਰਹੀ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਮਾਫੀਆ ਰਾਹੀਂ ਹੋ ਰਹੀ ਕਾਲੀ ਕਮਾਈ ਦਾ ਹਿੱਸਾਦਿੱਲੀ ਤੱਕ ਪਹੁੰਚ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੰਨਾ 'ਚ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕੀਤਾ' ਹੈ।ਕੈਪਟਨ ਸਰਕਾਰਸੂਬੇ ਦੇ ਖ਼ਜ਼ਾਨੇ ਨੂੰ ਚੂਨਾ ਲਗਾ ਰਹੀ ਹੈ।ਪੰਜਾਬ ਕਾਂਗਰਸ ਨੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾਬਾਦਲ ਸਾਹਿਬ ਦੀ ਸਰਕਾਰ ਦੌਰਾਨ ਸੂਬੇ ਦਾ ਚੌਤਰਫਾ ਵਿਕਾਸ  ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੰਨਾ 'ਚ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਪ੍ਰਦਰਸ਼ਨ

ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਉਨ੍ਹਾਂ ਨਾਲ ਖੜ੍ਹਾ ਹੈ ਤੇ ਜਦੋਂ ਤੱਕ ਲੋਕਾਂ ਨੂੰ ਇਨਸਾਫ ਨਹੀਂ ਮਿਲਦਾ ,ਓਦੋਂ ਤੱਕ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰਹੇਗਾ।  ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

-PTCNews

Related Post