ਕੈਪਟਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ 'ਚੋਂ ਇੱਕ ਵੀ ਨਹੀਂ ਕੀਤਾ ਪੂਰਾ: ਪ੍ਰਕਾਸ਼ ਸਿੰਘ ਬਾਦਲ

By  Jashan A March 1st 2020 06:05 PM -- Updated: March 1st 2020 06:06 PM

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਬਠਿੰਡਾ 'ਚ ਕਾਂਗਰਸ ਸਰਕਾਰ ਖਿਲਾਫ ਰੋਸ ਰੈਲੀ ਕੀਤੀ ਗਈ। ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੰਚ 'ਤੇ ਵਿਰਾਜਮਾਨ ਰਹੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਵੀ ਰੈਲੀ 'ਚ ਮੌਜੂਦ ਰਹੇ ਹਨ। ਰੈਲੀ 'ਚ ਪਹੁੰਚੇ ਹੋਏ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਰੈਲੀ ਦੇ ਇਕੱਠ ਨੇ ਅਕਾਲੀ 'ਤੇ ਭਰੋਸੇ ਦਾ ਫਤਵਾ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕਸਿਆ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹਨਾਂ ਸਾਰੇ ਵਾਅਦਿਆਂ ਤੋਂ ਮੁਕਰ ਗਿਆ ਹੈ, ਉਸ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ, ਜਿਸ ਨੇ ਦੇਸ਼ ਅਤੇ ਪੰਜਾਬ ਦੇ ਲਈ ਲੜਾਈਆਂ ਲੜੀਆਂ, ਪਰ ਦੂਜੀਆਂ ਪਾਰਟੀਆਂ ਨੇ ਅਜਿਹਾ ਕਦੇ ਵੀ ਨਹੀਂ ਸੋਚਿਆ। ਹੋਰ ਪੜ੍ਹੋ:ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜ਼ਮੀਨ ਨਾਲ ਜੁੜੇ ਹੋਏ ਨੇਤਾ :ਸ਼ਵੇਤ ਮਲਿਕ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸ਼ੁਰੂ ਤੋਂ ਹੀ ਦੇਸ਼ ਦੀ ਜਨਤਾ ਨੂੰ ਧੋਖਾ ਦਿੱਤਾ ਹੈ ਤੇ ਉਹਨਾਂ ਨੇ ਲੋਕਾਂ 'ਤੇ ਹਰ ਤਰ੍ਹਾਂ ਦੇ ਜ਼ੁਲਮ ਕੀਤੇ ਹਨ। ਉਹਨਾਂ ਕਿਹਾ ਕਿ 80 ਫੀਸਦੀ ਪੰਜਾਬ ਦੇ ਲੋਕਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ। ਅੱਗੇ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾਇਆ, 1984 ਸਿੱਖ ਨਸਲਕੁਸ਼ੀ ਕਰਵਾਈ ਤੇ ਕਾਂਗਰਸ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਲੋਕਾਂ ਨਾਲ ਵਾਅਦੇ ਕਰਕੇ ਪੂਰੇ ਨਹੀਂ ਕਰਦੀ, ਜਿਸ ਦੇ ਬਾਰੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਪਰ ਅੱਜ ਕੱਲ ਦੀ ਨੌਜਵਾਨ ਪੀੜ੍ਹੀ ਇਨ੍ਹਾਂ ਕਾਂਗਰਸੀਆਂ ਨੂੰ ਨਹੀਂ ਜਾਣਦੀ। ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖਿਲਾਫ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੌਰਾਨ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਰੈਲੀਆਂ ਕਰਕੇ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਦੀ ਪੋਲ ਖੋਲੀ ਜਾ ਰਹੀ ਹੈ। -PTC News

Related Post