ਸ਼੍ਰੋਮਣੀ ਅਕਾਲੀ ਦਲ ਦੀ ਅੱਜ ਸੰਗਰੂਰ 'ਚ ਵਿਸ਼ਾਲ ਰੈਲੀ, ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਜੁਟਣਗੇ ਵਰਕਰ

By  Jashan A February 2nd 2020 10:30 AM -- Updated: February 2nd 2020 10:35 AM

Shiromani Akali Dal Rally In Sangrur:  ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੰਗਰੂਰ 'ਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ 'ਚ ਪਾਰਟੀ ਦੇ ਵਰਕਰ ਇਸ ਵਿਸ਼ਾਲ ਰੈਲੀ 'ਚ ਜੁਟਣਗੇ।

ਉਥੇ ਹੀ ਪਾਰਟੀ ਦੇ ਕਈ ਦਿੱਗਜ ਆਗੂ ਰੈਲੀ 'ਚ ਮੌਜੂਦ ਲੋਕਾਂ ਨੂੰ ਸੰਬੋਧਨ ਕਰਨਗੇ ਤੇ ਉਹਨਾਂ ਨੂੰ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ।

ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਕਥਿਤ ਝੂਠੇ ਵਾਅਦਿਆਂ ਦੀ ਪੋਲ ਖੋਲ੍ਹੀ ਜਾਵੇਗੀ, ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਮਹਿੰਗੀ ਬਿਜਲੀ, ਬੇਰੁਜ਼ਗਾਰੀ, ਕਿਸਾਨ ਖੁਦਕੁਸ਼ੀਆਂ ਸਣੇ ਭਖਦੇ ਮੁੱਦਿਆਂ 'ਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੇਰੇਗਾ।

ਹੋਰ ਪੜ੍ਹੋ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਮੁੜ ਮਿਲੇ ਮੋਬਾਈਲ ਫੋਨ

ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਅਤੇ ਨੌਜਵਾਨਾਂ ਨਾਲ ਅਜਿਹੇ ਵਾਅਦੇ ਤੇ ਦਾਅਵੇ ਕੀਤੇ ਸਨ, ਜੋ ਹੁਣ ਖੋਖਲੇ ਨਿਕਲਦੇ ਜਾ ਰਹੇ ਹਨ।

ਭਾਵੇਂ ਗੱਲ ਕਿਸਾਨਾਂ ਦੇ ਕਰਜ਼ਾ ਮੁਆਫੀ ਜਾਂ ਨੌਜਵਾਨਾਂ ਨੂੰ ਘਰ-ਘਰ ਨੌਕਰੀ ਤੇ ਸਮਾਰਟਫੋਨ ਦੇਣ ਦੀ ਹੋਵੇ, ਅਜੇ ਤੱਕ ਪੰਜਾਬ ਦੇ ਲੋਕ ਇਹਨਾਂ ਵਾਅਦਿਆਂ ਦੇ ਪੂਰਾ ਹੋਣ ਦੀ ਉਡੀਕ ‘ਚ ਹਨ।

-PTC News

Related Post