ਸੰਗਰੂਰ 'ਚ ਸ਼ੁਰੂ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ, ਤਸਵੀਰਾਂ 'ਚ ਦੇਖੋ ਲੋਕਾਂ ਦਾ ਠਾਠਾਂ ਮਾਰਦਾ ਇਕੱਠ

By  Jashan A February 2nd 2020 12:48 PM -- Updated: February 2nd 2020 12:53 PM

Shiromani Akali Dal Rally In Sangrur:  ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਸੰਗਰੂਰ 'ਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ ਹੋ ਚੁੱਕੀ ਹੈ।

Shiromani Akali Dal Rally In Sangrurਜਿਸ ਦੌਰਾਨ ਜਿਥੇ ਵੱਡੀ ਗਿਣਤੀ 'ਚ ਪਾਰਟੀ ਦੇ ਵਰਕਰ ਤੇ ਇਲਾਕੇ ਦੇ ਲੋਕ ਰੈਲੀ 'ਚ ਪਹੁੰਚ ਰਹੇ ਹਨ, ਉਥੇ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਸਟੇਜ਼ 'ਤੇ ਵਿਰਾਜਮਾਨ ਹੈ।

ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਜਥੇਦਾਰ ਤੋਤਾ ਸਿੰਘ ਸਮੇਤ ਕਈ ਦਿੱਗਜ ਆਗੂ ਪਹੁੰਚ ਚੁੱਕੇ ਹਨ।

ਹੋਰ ਪੜ੍ਹੋ: ਫਰੀਦਕੋਟ: ਘਰ ਘਰ ਨੌਕਰੀ ਦੇ ਵਾਅਦੇ ਤੋਂ ਮੁੱਕਰੀ ਸੂਬੇ ਦੀ ਕਾਂਗਰਸ ਸਰਕਾਰ: ਪਰਮਬੰਸ ਸਿੰਘ ਬੰਟੀ ਰੋਮਾਣਾ

ਤੁਹਾਨੂੰ ਦੱਸ ਦੇਈਏ ਕਿ ਰੈਲੀ 'ਚ ਇਲਾਕੇ ਦੇ ਲੋਕ ਵੀ ਵੱਡੀ ਗਿਣਤੀ 'ਚ ਸ਼ਿਰਕਤ ਕਰ ਰਹੇ ਹਨ, ਜਿਸ ਦੀਆਂਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਫ ਦੇਖ ਸਕਦੇ ਹੋ।

Shiromani Akali Dal Rally In Sangrurਅਕਾਲੀ ਦਲ ਵੱਲੋਂ ਅੱਜ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਕਥਿਤ ਝੂਠੇ ਵਾਅਦਿਆਂ ਦੀ ਪੋਲ ਖੋਲ੍ਹੀ ਜਾਵੇਗੀ, ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਮਹਿੰਗੀ ਬਿਜਲੀ, ਬੇਰੁਜ਼ਗਾਰੀ, ਕਿਸਾਨ ਖੁਦਕੁਸ਼ੀਆਂ ਸਣੇ ਭਖਦੇ ਮੁੱਦਿਆਂ ‘ਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੇਰੇਗਾ।

Shiromani Akali Dal Rally In Sangrurਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਅਤੇ ਨੌਜਵਾਨਾਂ ਨਾਲ ਅਜਿਹੇ ਵਾਅਦੇ ਤੇ ਦਾਅਵੇ ਕੀਤੇ ਸਨ, ਜੋ ਹੁਣ ਖੋਖਲੇ ਨਿਕਲਦੇ ਜਾ ਰਹੇ ਹਨ।

-PTC News

Related Post