ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ : ਆਪਣੇ ਆਪ ਨੂੰ ਟਕਸਾਲੀ ਕਹਾਉਣ ਵਾਲਿਆਂ ਨੂੰ ਜਨਤਾ ਨੇ ਲੋਕ ਸਭਾ ਚੋਣਾਂ 'ਚ ਨਕਾਰਿਆ : ਬਿਕਰਮ ਮਜੀਠੀਆ

By  Shanker Badra December 14th 2019 09:42 AM

ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ : ਆਪਣੇ ਆਪ ਨੂੰ ਟਕਸਾਲੀ ਕਹਾਉਣ ਵਾਲਿਆਂ ਨੂੰ ਜਨਤਾ ਨੇ ਲੋਕ ਸਭਾ ਚੋਣਾਂ 'ਚ ਨਕਾਰਿਆ: ਬਿਕਰਮ ਮਜੀਠੀਆ :ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਅੱਜ 99ਵਾਂ ਸਥਾਪਨਾ ਦਿਵਸ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਸੀ , ਜਿਸ ਦਾ ਅੱਜ ਭੋਗ ਪਵੇਗਾ। ਇਸ ਮਗਰੋਂ ਅੱਜ ਪਾਰਟੀ ਦਾ ਡੈਲੀਗੇਟ ਇਜਲਾਸ ਹੋਵੇਗਾ।

ਇਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੀ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥ ਅਤੇ ਪੰਜਾਬ ਹਿਤੈਸ਼ੀ ਹੋਣ ਦਾ ਫਰਜ ਅਦਾ ਕੀਤਾ ਹੈ ਅਤੇ ਲੋਕ ਹਿਤਾਂ ਲਈ ਸੰਘਰਸ਼ ਕੀਤਾ ਹੈ। ਮਜੀਠੀਆ ਨੇਕੈਪਟਨ ਵੱਲੋਂ ਨਾਗਰਿਕਤਾ ਸੋਧ ਬਿਲ ਦਾ ਵਿਰੋਧ ਕਰਨ ਦੀ ਨਿਖੇਧੀ ਕੀਤੀ ਹੈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਟਕਸਾਲੀ ਕਹਾਉਣ ਵਾਲਿਆਂ ਨੂੰ ਜਨਤਾ ਨੇ ਲੋਕ ਸਭਾ ਚੋਣਾਂ 'ਚ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਵਾਉਣ ਲਈ ਅਕਾਲੀ ਦਲ ਸੰਘਰਸ਼ ਕਰੇਗਾ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਵੱਲੋਂ ਲਗਾਤਾਰ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਅਤੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ ਹੈ।

-PTCNews

Related Post