ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰਾਜਾਸਾਂਸੀ 'ਚ ਕੈਪਟਨ ਸਰਕਾਰ ਖਿਲਾਫ਼ ਰੋਸ ਰੈਲੀ, ਵੱਡੀ ਗਿਣਤੀ ਵਿੱਚ ਪੁੱਜੇ ਵਰਕਰ

By  Shanker Badra February 13th 2020 01:16 PM -- Updated: February 13th 2020 01:17 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰਾਜਾਸਾਂਸੀ 'ਚ ਕੈਪਟਨ ਸਰਕਾਰ ਖਿਲਾਫ਼ ਰੋਸ ਰੈਲੀ, ਵੱਡੀ ਗਿਣਤੀ ਵਿੱਚ ਪੁੱਜੇ ਵਰਕਰ:ਰਾਜਾਸਾਂਸੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੁਆਰਾ ਚੋਣਾਂ ਵਾਲੇ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਅੱਜ ਰਾਜਾਸਾਂਸੀ 'ਚ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ,ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ ਅਨੇਕਾਂ ਪਾਰਟੀ ਆਗੂ ਸੰਬੋਧਨ ਕਰਨਗੇ।

Shiromani Akali Dal today Captain Government Against Rally In Rajasansi ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰਾਜਾਸਾਂਸੀ 'ਚਕੈਪਟਨ ਸਰਕਾਰ ਖਿਲਾਫ਼ ਰੋਸ ਰੈਲੀ, ਵੱਡੀ ਗਿਣਤੀ ਵਿੱਚ ਪੁੱਜੇ ਵਰਕਰ

ਇਸ ਰੈਲੀ ਨੂੰ ਲੈ ਕੇ ਲੋਕਾਂ ‘ਚ ਬਹੁਤ ਭਾਰੀ ਉਤਸ਼ਾਹ ਹੈ ਅਤੇ ਲੋਕ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਕੇ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਗਟ ਕਰਨਗੇ। ਇਸ ਰੋਸ ਰੈਲੀ 'ਚ ਅਕਾਲੀ ਵਰਕਰ ਮੋਟਰਸਾਈਕਲਾਂ,ਗੱਡੀਆਂ 'ਤੇ ਸਵਾਰ ਹੋ ਕੇ ਉਤਸ਼ਾਹ ਦੇ ਨਾਲ ਰੈਲੀ 'ਚ ਪਹੁੰਚ ਰਹੇ ਹਨ। ਇਸ ਰੈਲੀ 'ਚ ਸ਼ਾਮਲ ਹੋਣ ਦੇ ਅਕਾਲੀ ਵਰਕਰਾਂ ਦੇ ਕਾਫ਼ਲੇ ਪੁੱਜਣੇ ਸ਼ੁਰੂ ਹੋ ਗਏ ਹਨ।

Shiromani Akali Dal today Captain Government Against Rally In Rajasansi ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰਾਜਾਸਾਂਸੀ 'ਚਕੈਪਟਨ ਸਰਕਾਰ ਖਿਲਾਫ਼ ਰੋਸ ਰੈਲੀ, ਵੱਡੀ ਗਿਣਤੀ ਵਿੱਚ ਪੁੱਜੇ ਵਰਕਰ

ਇਸ ਦੌਰਾਨ ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਝੂਠੇ ਵਾਅਦਿਆਂ ਨਾਲ ਹੋਂਦ ‘ਚ ਆਈ ਕੈਪਟਨ ਸਰਕਾਰ ਦੀ ਕੁੰਭਕਰਨੀ ਨੀਂਦ ਖੋਲ੍ਹਣ ਲਈ ਅਕਾਲੀ ਦਲ ਵਲੋਂ ਸੂਬੇ ਭਰ ‘ਚ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਕਿਸਾਨ, ਨੌਜਵਾਨ, ਮੁਲਾਜ਼ਮ ਅਤੇ ਵਪਾਰੀ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ ਅਤੇ ਲੋਕ ਵੱਡੀ ਗਿਣਤੀ ‘ਚ ਇਸ ਰੈਲੀ ‘ਚ ਪਹੁੰਚ ਕੇ ਕਾਂਗਰਸ ਦੀ ਸਰਕਾਰ ਤੋਂ ਜਵਾਬ ਮੰਗਣਗੇ।

Shiromani Akali Dal today Captain Government Against Rally In Rajasansi ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰਾਜਾਸਾਂਸੀ 'ਚਕੈਪਟਨ ਸਰਕਾਰ ਖਿਲਾਫ਼ ਰੋਸ ਰੈਲੀ, ਵੱਡੀ ਗਿਣਤੀ ਵਿੱਚ ਪੁੱਜੇ ਵਰਕਰ

ਦੱਸ ਦੇਈਏ ਕਿ ਇਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ, ਰਤਨ ਸਿੰਘ ਅਜਨਾਲਾ ਤੇ ਬੋਨੀ ਅਮਰਪਾਲ ਦੇ ਘਰ ਪਹੁੰਚੇ ਹਨ।

-PTCNews

Related Post