ਕਿਸਾਨਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਕਰੇਗਾ 'ਚੱਕਾ ਜਾਮ'

By  Shanker Badra September 22nd 2020 10:50 AM -- Updated: September 22nd 2020 07:29 PM

ਕਿਸਾਨਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਕਰੇਗਾ 'ਚੱਕਾ ਜਾਮ':ਨਵੀਂ ਦਿੱਲੀ :  ਸ਼੍ਰੋਮਣੀ ਅਕਾਲੀ ਦਲ ਲਗਾਤਾਰਖੇਤੀਬਾੜੀ ਬਿੱਲਾਂ ਦਾ ਵਿਰੋਧ ਕਰਦਾ ਆ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ 3 ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ 25 ਸਤੰਬਰ ਨੂੰ ਲਗਾਤਾਰ 3 ਘੰਟੇ ਪੂਰੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਕੀਤਾ ਜਾਵੇਗਾ ਚੱਕਾ ਜਾਮ

ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਰ ਹਲਕੇ ਵਿੱਚ 3 ਘੰਟੇ ਸੜਕਾਂ ਜਾਮ ਰੱਖਣਗੇ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਕੀਤਾ ਜਾਵੇਗਾ ਚੱਕਾ ਜਾਮ

ਦੱਸ ਦੇਈਏ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲਦੇ ਵਫ਼ਦ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਗਈ ਹੈ ਤੇ ਰਾਸ਼ਟਰਪਤੀ ਨੂੰ ਸੰਸਦ ਵਿਚ ਖੇਤੀਬਾੜੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਅਪੀਲ ਕੀਤੀ ਗਈ ਸੀ।

-PTCNews

Related Post