ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇ 50 ਲੱਖ ਦਾ ਮੁਆਵਜ਼ਾ: ਸ਼੍ਰੋਮਣੀ ਅਕਾਲੀ ਦਲ

By  Riya Bawa October 8th 2021 02:12 PM -- Updated: October 8th 2021 02:27 PM

Lakhimpur Kheri: ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਨੂੰ ਲੈ ਕੇ ਕਿਸਾਨਾਂ 'ਚ ਹੀ ਨਹੀਂ ਸਗੋਂ ਦੇਸ਼ ਭਰ ਦੇ ਲੋਕਾਂ ਵਿਚ ਰੋਸ ਹੈ। ਇਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਭਾਜਪਾ ਵਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਖਿਲਾਫ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਲਖੀਮਪੁਰ ਖੀਰੀ ਲਈ ਗਏ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਦਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਯੂ. ਪੀ. ਸਰਕਾਰ ਲਖੀਮਪੁਰ ਪੀੜਤਾਂ ਲਈ ਵੱਡੇ ਐਲਾਨ ਕਰ ਰਹੀ ਹੈ, ਉਸੇ ਤਰ੍ਹਾਂ ਦੇ ਐਲਾਨ ਪੰਜਾਬ ਵਿੱਚ ਵੀ ਕੀਤੇ ਜਾਣੇ ਚਾਹੀਦੇ ਹਨ।

ਸੂਬਾ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਨਹੀਂ ਮਿਲ ਰਹੀ, ਪਰ ਇਹ ਮੰਗ ਛੇਤੀ ਤੋਂ ਛੇਤੀ ਪੂਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਬਾਰਡਰ 'ਤੇ ਪਿਛਲੇ ਲਗਭਗ ਇੱਕ ਸਾਲ ਤੋਂ ਕਿਸਾਨ ਧਰਨੇ 'ਤੇ ਬੈਠੇ ਹਨ ਤੇ ਇਸ ਅੰਦੋਲਨ ਵਿਚ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋਏ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਲਈ ਅਜੇ ਤੱਕ ਕੋਈ ਵੱਡਾ ਐਲਾਨ ਨਹੀਂ ਕੀਤਾ ਗਿਆ ਹੈ। ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਭਗ 900 ਪੀੜਤ ਪਰਿਵਾਰਾਂ ਨੂੰ 50-50 ਲੱਖ ਮੁਆਵਜ਼ਾ ਵੀ ਦਿੱਤਾ ਜਾਵੇਗਾ ਤਾਂ ਹੀ ਹੀ ਪੰਜਾਬ ਦੇ ਕਿਸਾਨਾਂ ਨਾਲ ਇਨਸਾਫ ਹੋਵੇਗਾ।

ਦੱਸਣਯੋਗ ਹੈ ਕਿ ਬੀਤੇ ਦਿਨੀ ਲਖੀਮਪੁਰ ਖੀਰੀ ਵਿਖੇ ਹਿੰਸਾ ਦੀ ਮੰਦਭਾਗੀ ਘਟਨਾ ਵਾਪਰੀ ਜਿਸ ਵਿਚ 4 ਕਿਸਾਨਾਂ ਦੀ ਮੌਤ ਹੋ ਗਈ।ਦੂਜੇ ਪਾਸੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈਤੇ ਹੁਣ ਤੱਕ 900 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਹਨ।

-PTC News

Related Post