ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸਾਰੇ 90 ਵਿਧਾਨ ਸਭਾ ਹਲਕਿਆਂ 'ਚ ਮੀਟਿੰਗਾਂ ਕਰੇਗਾ: ਭੂੰਦੜ

By  Jashan A January 7th 2019 07:29 PM

ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸਾਰੇ 90 ਵਿਧਾਨ ਸਭਾ ਹਲਕਿਆਂ 'ਚ ਮੀਟਿੰਗਾਂ ਕਰੇਗਾ: ਭੂੰਦੜ,ਚੰਡੀਗੜ :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਆ ਰਹੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਾਸਤੇ ਪਾਰਟੀ ਵੱਲੋਂ ਹਰਿਆਣਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।

ਇੱਥੇ ਪਾਰਟੀ ਦੇ ਹਰਿਆਣਾ ਵਿੰਗ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਹਰਿਆਣਾ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਹਰਿਆਣਾ ਵਿਚ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਨੀਤੀਆਂ ਅਤੇ ਪ੍ਰੋਗਰਾਮਾਂ ਸੰਬੰਧੀ ਲੋਕਾਂ ਦੀ ਫੀਡਬੈਕ ਲੈਣ।ਉਹਨਾਂ ਕਿਹਾ ਕਿ ਉਹਨਾਂ ਲੋਕ ਮੁੱਦਿਆਂ ਉੱਤੇ ਵੀ ਜਨਤਾ ਦੀ ਫੀਡਬੈਕ ਲਈ ਜਾਵੇ, ਜਿਹੜੇ ਅਗਲੇ ਤਿੰਨ ਮਹੀਨਿਆਂ ਦੌਰਾਨ ਪਾਰਟੀ ਵੱਲੋਂ ਸੂਬੇ ਅੰਦਰ ਉਠਾਏ ਜਾਣੇ ਹਨ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਹਰਿਆਣਾ ਅੰਦਰ ਅਗਲੀਆਂ ਸਾਰੀਆਂ ਚੋਣਾਂ ਆਪਣੇ ਚੋਣ ਨਿਸ਼ਾਨ ਉੱਤੇ ਲੜੇਗਾ

ਇਸ ਮੌਕੇ ਹਰਿਆਣਾ ਇਕਾਈ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੋਠਾ ਨੇ ਕਿਹਾ ਕਿ ਅਕਾਲੀ ਵਰਕਰ ਪੂਰੇ ਜੋਸ਼ ਵਿੱਚ ਹਨ ਅਤੇ ਸੂਬੇ ਅੰਦਰ ਹੇਠਲੇ ਪੱਧਰ ਤਕ ਪਾਰਟੀ ਦਾ ਢਾਂਚਾ ਖੜ੍ਹਾ ਕੀਤਾ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਪਾਰਟੀ ਆ ਰਹੀਆਂ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਉੱਤੇ ਲੜਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਹੋਰ ਪੜ੍ਹੋ:ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ,ਸੁਣਾਇਆ ਇਹ ਫ਼ੈਸਲਾ

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਗੋਬਿੰਦਗੜ, ਗੁਰਪਾਲ ਸਿੰਘ, ਦਲਜੀਤ ਸਿੰਘ ਮਰਾੜ, ਹਰਨੇਕ ਸਿੰਘ ਹਰੀ, ਸੁਖਦੇਵ ਸਿੰਘ ਮੰਡੀ, ਕੰਵਲਜੀਤ ਸਿੰਘ ਅਜਰਾਣਾ, ਮਾਲਵਿੰਦਰ ਸਿੰਘ ਬੇਦੀ, ਹਰਦੀਪ ਸਿੰਘ ਭੁੱਲਰ, ਰਵਿੰਦਰ ਕੌਰ ਅਜਰਾਣਾ, ਕਰਤਾਰ ਸਿੰਘ ਲਾਡਵਾ ਅਤੇ ਦਵਿੰਦਰ ਸਿੰਘ ਨੀਲੋਖੇੜੀ ਵੀ ਹਾਜ਼ਿਰ ਸਨ।

-PTC News

Related Post