ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਚੋਣ ਮੈਨੀਫੈਸਟੋ ਕਮੇਟੀ ਮੁਖੀ ਮਨਪ੍ਰੀਤ ਅਤੇ ਬਾਕੀ ਮੈਂਬਰਾਂ ਖ਼ਿਲਾਫ ਕੇਸ ਦਰਜ ਕਰਨ ਦੀ ਮੰਗ

By  Jashan A January 8th 2019 08:12 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਚੋਣ ਮੈਨੀਫੈਸਟੋ ਕਮੇਟੀ ਮੁਖੀ ਮਨਪ੍ਰੀਤ ਅਤੇ ਬਾਕੀ ਮੈਂਬਰਾਂ ਖ਼ਿਲਾਫ ਕੇਸ ਦਰਜ ਕਰਨ ਦੀ ਮੰਗ,ਚੰਡੀਗੜ :ਨਾਭਾ ਦੇ ਇੱਕ ਕਿਸਾਨ ਵੱਲੋਂ ਆਪਣੇ ਖੁਦਕੁਸ਼ੀ ਪੱਤਰ ਵਿਚ ਕਾਂਗਰਸ ਸਰਕਾਰ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਮਨਪ੍ਰੀਤ ਸਿੰਘ ਬਾਦਲ ਅਤੇ ਇਸ ਦੇ ਮੈਂਬਰਾਂ ਖ਼ਿਲਾਫ ਤੁਰੰਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਬਾਰੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਖੁਦਕੁਸ਼ੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਜੁਆਬਦੇਹੀ ਹੋਣੀ ਚਾਹੀਦੀ ਹੈ, ਕਿਉਂਕਿ ਉਹ ਆਪਣਾ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਕਰਨ ਵਿਚ ਨਾਕਾਮ ਰਿਹਾ ਹੈ। ਹੋਰ ਪੜ੍ਹੋ:1984 ਮਾਮਲਾ : ਕੈਪਟਨ ਅਮਰਿੰਦਰ ਨੇ ਨਾ ਹੀ ਕਾਂਗਰਸ ਅਤੇ ਨਾ ਹੀ ਗਾਂਧੀ ਦੇ ਇਸ ਸਾਜਿਸ਼ ‘ਚ ਹੋਣ ਦੀ ਗੱਲ ਦੁਹਰਾਈ ਕਕਰਾਲਾ ਪਿੰਡ ਦੇ ਕਿਸਾਨ ਗੁਰਮੇਲ ਸਿੰਘ ਦੀ ਖੁਦਕੁਸ਼ੀ ਬਾਰੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਦੁਖੀ ਕਿਸਾਨ ਨੇ ਆਪਣੀ ਖੁਦਕੁਸ਼ੀ ਲਈ ਸੂਬਾ ਸਰਕਾਰ ਅਤੇ ਕੁੱਝ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਭਾਵੇਂਕਿ ਸੰਬੰਧਿਤ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਜਾ ਚੁੱਕਾ ਹੈ , ਪਰੰਤੂ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਸਮੇਤ ਕਿਸੇ ਵੀ ਸਰਕਾਰੀ ਅਧਿਕਾਰੀ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਹੋਰ ਪੜ੍ਹੋ:ਦਿੱਲੀ ਕਮੇਟੀ ਨੇ ਸੁਪਰੀਮ ਕੋਰਟ ਦੀ ਐਸ.ਆਈ.ਟੀ. ਨੂੰ ਪੂਰਣ ਸਹਿਯੋਗ ਦੇਣ ਦਾ ਕੀਤਾ ਐਲਾਨ ਮਜੀਠੀਆ ਨੇ ਕਿਹਾ ਕਿ ਜੇਕਰ ਇਸ ਮਾਮਲੇ ਢੁੱਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਸਰਕਾਰ ਵੱਲੋਂ ਠੱਗੇ ਗਏ ਗੁਰਮੇਲ ਸਿੰਘ ਅਤੇ ਅਜਿਹੇ ਬਾਕੀ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਦੁਆਰਾ ਇੱਕ ਅੰਦੋਲਨ ਸ਼ੁਰੂ ਕਰੇਗਾ। ਉਹਨਾਂ ਮੰਗ ਕੀਤੀ ਕਿ ਉਹਨਾਂ 550 ਤੋਂ ਵੱਧ ਕਿਸਾਨ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ, ਜਿਹਨਾਂ ਦੇ ਪਰਿਵਾਰਕ ਜੀਅ ਕਾਂਗਰਸ ਸਰਕਾਰ ਵੱਲੋਂ ਉਹਨਾਂ ਦੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਤੋਂ ਮੁਕਰਨ ਮਗਰੋਂ ਦੁਖੀ ਹੋ ਕੇ ਖੁਦਕੁਸ਼ੀਆਂ ਕਰ ਗਏ ਹਨ। -PTC News

Related Post