ਸ਼੍ਰੋਮਣੀ ਕਮੇਟੀ ਵੱਲੋਂ ਬੱਚਿਆਂ ਲਈ ਗੁਰਮਤਿ ਕਲਾਸਾਂ ਦੀ ਸ਼ੁਰੂਆਤ

By  Jasmeet Singh June 12th 2022 08:02 PM

ਪਟਿਆਲਾ, 12 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਰਿਹਾਇਸ਼ੀ ਕੈਂਪ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 14 ਜੂਨ ਨੂੰ ਕੀਤੀ ਜਾ ਰਹੀ ਹੈ। Gurbani already being telecast through various mediums: SGPC ਇਹ ਵੀ ਪੜ੍ਹੋ: ਸ਼੍ਰੀ ਜਟੇਸ਼ਵਰ ਮਹਾਦੇਵ ਅਤੇ ਮਾਤਾ ਨੈਣਾ ਦੇਵੀ ਮੰਦਿਰ 'ਚੋਂ ਵੱਡੀ ਮਾਤਰਾ 'ਚ ਚੜ੍ਹਾਵਾ ਅਤੇ ਚਾਂਦੀ ਚੋਰੀ ਕਰ ਫਰਾਰ ਹੋਏ ਚੋਰ ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਪ੍ਰਚਾਰਕ ਸਾਹਿਬਾਨ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਦਿੱਤੀ। ਗੁਰਮਤਿ ਰਿਹਾਇਸ਼ੀ ਕੈਂਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਵਿਚ ਛੇਵੀਂ ਤੋਂ ਬਾਹਰਵੀ ਤੱਕ ਦੇ ਵਿਦਿਆਰਥੀਆਂ ਨੂੰ ਗੁਰਮਤਿ ਗਿਆਨ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਕਿ ਅਜੌਕੀ ਪੀੜੀ ਨੂੰ ਇਤਿਹਾਸ ਅਤੇ ਵਿਰਾਸਤ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ 14 ਜੂਨ ਤੋਂ 20 ਤੱਕ ਗੁਰਮਤਿ ਰਿਹਾਇਸ਼ੀ ਕੈਂਪਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਇਸ ਦੌਰਾਨ ਬੱਚਿਆਂ ਨੂੰ ਗੁਰਬਾਣੀ ਸੰਥਿਆ, ਗੁਰੂ ਇਤਿਹਾਸ, ਦੁਮਾਲਾ ਸਿਖਲਾਈ ਅਤੇ ਗੱਤਕਾ ਟ੍ਰੇਨਿੰਗ ਆਦਿ ਦਿੱਤੀ ਜਾਵੇਗੀ। ਜਥੇਦਾਰ ਟੌਹੜਾ ਨੇ ਦੱਸਿਆ ਕਿ ਗੁਰਮਤਿ ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਰਿਹਾਇਸ਼ ਪ੍ਰਬੰਧ ਕੀਤਾ ਗਿਆ ਅਤੇ ਇਸ ਦੌਰਾਨ ਬੱਚਿਆਂ ਨੂੰ ਤਖਤ ਸਾਹਿਬਾਨ ਦੀ ਯਾਤਰਾ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚੇ ਆਪਣੇ ਮਾਪਿਆਂ ਦੀ ਸਹਿਮਤੀ ਜ਼ਰੂਰ ਲੈਣ। ਜਥੇਦਾਰ ਟੌਹੜਾ ਨੇ ਦੱਸਿਆ ਕਿ ਕੈਂਪ ਦੇ ਆਖਰੀ ਦਿਨ ਗਿਆਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਪਹਿਲਾ, ਦੂਜਾ ਅਤੇ ਤੀਜਾ ਇਨਾਮ ਵੀ ਦਿੱਤਾ ਜਾਵੇਗਾ। ਇਹ ਵੀ ਪੜ੍ਹੋ: ਬੀਬੀ ਰਾਜੋਆਣਾ ਨੇ ਪੰਥ ਦੇ ਹਿਤੈਸ਼ੀ ਬਣੇ ਫਿਰਦੇ ਭੇਖੀਆਂ ਦੇ ਨਾਂਅ ਜਾਰੀ ਕੀਤਾ ਪੱਤਰ ਇਸ ਮੌਕੇ ਹੋਰਨਾਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਨੱਥਾ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਪਰਵਿੰਦਰ ਸਿੰਘ ਰਿਓਂਦ, ਗੁਰਦੀਪ ਸਿੰਘ ਸ਼ੇਖੂਪੁਰ ਤੋਂ ਇਲਾਵਾ ਆਦਿ ਸਖਸ਼ੀਅਤਾਂ ਹਾਜ਼ਰ ਸਨ। -PTC News

Related Post