ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕੀਤਾ ਗਿਆ ਸਨਮਾਨਿਤ

By  Jasmeet Singh April 16th 2022 07:53 PM

ਅੰਮ੍ਰਿਤਸਰ, 16 ਅਪ੍ਰੈਲ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਮੁਲਾਕਾਤ ਕਰਨ ਆਏ ਸਾਬਕਾ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜ਼ਾਂ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਸਹਿਯੋਗੀ ਬਨਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਵਿਸਾਖੀ ਮਨਾਉਣ ਪਾਕਿਸਤਾਨ ਗਏ ਸਿੱਖ ਦੀ ਹਾਰਟ ਅਟੈਕ ਨਾਲ ਹੋਈ ਮੌਤ

ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖ ਸੰਸਥਾ ਨੂੰ ਢਾਹ ਲਗਾਉਣ ਲਈ ਇਸ ਖਿਲਾਫ ਗਲਤ ਪ੍ਰਚਾਰ ਕਰਦੇ ਹਨ, ਜਿਨ੍ਹਾਂ ਦਾ ਜਵਾਬ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤੁਸੀਂ ਲੰਮਾ ਸਮਾਂ ਇਸ ਸੰਸਥਾ ਵਿਚ ਸੇਵਾ ਕੀਤੀ ਹੈ ਅਤੇ ਇਥੋ ਦੇ ਕਾਰਜ਼ਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੋ, ਇਸ ਲਈ ਸਿੱਖ ਸੰਸਥਾ ਖਿਲਾਫ ਹੁੰਦੇ ਪ੍ਰਚਾਰ ਦਾ ਸਾਰਿਆਂ ਨੂੰ ਜਵਾਬ ਦੇਣਾ ਚਾਹੀਦਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਜਥੇਬੰਦੀ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ ਤੇ ਸ. ਕੁਲਵੰਤ ਸਿੰਘ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵਿਸ਼ਵਾਸ ਦਵਾਇਆ ਕਿ ਉਹ ਸੰਸਥਾ ਦੇ ਹਰ ਕਾਰਜ਼ ਵਿਚ ਸਹਿਯੋਗੀ ਭੂਮਿਕਾ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਨਮਾਨਿਤ ਵੀ ਕੀਤਾ।

ਇਹ ਵੀ ਪੜ੍ਹੋ: ਖਾਲਸਾ ਸਾਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

Gurbani already being telecast through various mediums: SGPC

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਹਰਭਜਨ ਸਿੰਘ ਵਕਤਾ, ਸ਼ਹਬਾਜ ਸਿੰਘ, ਸਾਬਕਾ ਅਧਿਕਾਰੀ ਜੋਗਿੰਦਰ ਸਿੰਘ ਅਦਲੀਵਾਲ, ਸੁਰਜੀਤ ਸਿੰਘ ਰੰਧਾਵਾ, ਰਣਜੀਤ ਸਿੰਘ, ਬਲਬੀਰ ਸਿੰਘ, ਹਰਿੰਦਰਪਾਲ ਸਿੰਘ, ਦਿਲਬਾਗ ਸਿੰਘ, ਪਰਵਿੰਦਰ ਸਿੰਘ ਡੰਡੀ, ਪਰਮਜੀਤ ਸਿੰਘ, ਕੁਲਦੀਪ ਸਿੰਘ ਬਾਵਾ, ਗੁਰਦਿੱਤ ਸਿੰਘ, ਟਹਿਲ ਸਿੰਘ ਕੰਡੀਲਾ, ਦਰਸ਼ਨ ਸਿੰਘ ਪੁਰੀਆਂ, ਪ੍ਰੀਤਮ ਸਿੰਘ ਪੁਰੀ, ਇੰਦਰਪਾਲ ਸਿੰਘ, ਮਹਿਤਾਬ ਸਿੰਘ, ਇੰਦਰਜੀਤ ਸਿੰਘ, ਜਸਵੰਤ ਸਿੰਘ ਬਾਪੂ, ਆਦਿ ਹਾਜ਼ਰ ਸਨ।

-PTC News

Related Post