ਮੰਤਰੀ ਮੰਡਲ ਵੱਲੋਂ ਸ਼ਿਵਾਲਿਕ ਧੌਲਾਧਾਰ ਟੂਰਿਜ਼ਮ ਬੋਰਡ ਨੂੰ ਭੰਗ ਕਰਨ ਦੀ ਪ੍ਰਵਾਨਗੀ

By  Joshi July 5th 2017 07:52 PM -- Updated: July 5th 2017 07:54 PM

ਚੰਡੀਗੜ: ਪੰਜਾਬ ਮੰਤਰੀ ਮੰਡਲ ਨੇ ਅੱਜ ਸ਼ਿਵਾਲਿਕ ਧੌਲਾਧਾਰ (shivalik dhauladhar tourism) ਟੂਰਿਜ਼ਮ ਬੋਰਡ ਨੂੰ ਭੰਗ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਗਠਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ੀਤਾ ਗਿਆ ਸੀ।

ਰਣਜੀਤ ਸਾਗਰ ਝੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਰਣਜੀਤ ਸਾਗਰ ਝੀਲ ਵਿਖੇ ਥੀਨ ਡੈਮ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੈਰ ਸਪਾਟੇ ਵਾਲੀ ਥਾਂ ਵਜੋਂ ਵਿਕਸਤ ਕਰਨ ਦਾ ਕੰਮ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਕਮਜ਼ੋਰ ਅਰਥਚਾਰੇ ਦਾ ਸਾਹਮਣਾ ਕਰ ਰਹੀ ਸੂਬਾ ਸਰਕਾਰ ਨੂੰ ਬੇਲੋੜੇ ਵਿੱਤੀ ਬੋਝ ਤੋਂ ਰਾਹਤ ਮਿਲੇਗੀ।

ਸ਼ਿਵਾਲਿਕ ਧੌਲਾਧਾਰ ਟੂਰਿਜ਼ਮ ਬੋਰਡ

ਮੰਤਰੀ ਮੰਡਲ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸ਼ਿਵਾਲਿਕ ਧੌਲਾਧਾਰ ਟੂਰਿਜ਼ਮ ਬੋਰਡ ਨੇ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਪੀ.ਆਈ.ਡੀ.ਬੀ. ਦੇ ਫੰਡਾਂ ਨਾਲ ਝੀਲ ਦੇ ਆਲੇ-ਦੁਆਲੇ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਦੀ ਪ੍ਰਿਆ ਆਰੰਭ ਦਿੱਤੀ ਸੀ। ਹਾਲਾਂਕਿ ਇਸ ਪ੍ਰਾਜੈਕਟ ਲਈ ਪੀ.ਆਈ.ਡੀ.ਬੀ. ਕੋਲ ਸਮਰੱਥ ਫੰਡ ਅਤੇ ਤਜਰਬਾ ਹੋਣ ਦੇ ਨਾਲ ਲੋੜੀਂਦੀ ਮੁਹਾਰਤ ਵੀ ਹੈ। ਇਸ ਕਰਕੇ ਸ਼ਿਵਾਲਿਕ ਧੌਲਾਧਾਰ ਟੂਰਿਜ਼ਮ ਬੋਰਡ ਪੂਰੀ ਤਰਾਂ ਫਜ਼ੂਲ ਹੈ ਅਤੇ ਸਮੁੱਚੀ ਕਾਰਵਾਈ ਪੈਸੇ ਦੀ ਬਰਬਾਦੀ ਹੈ ਜਿਸ ਨੂੰ ਸੂਬਾ ਸਰਕਾਰ ਵੱਲੋਂ ਸਹਿਣ ਕਰਨਾ ਬਹੁਤ ਮੁਸ਼ਕਲ ਹੈ।

—PTC News

Related Post