ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ

By  Jashan A December 12th 2018 11:54 AM -- Updated: December 12th 2018 12:02 PM

ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ,ਮੱਧ ਪ੍ਰਦੇਸ਼ ਵਿਧਾਨ ਸਭਾ ਚੋਣ ਨਤੀਜਿਆਂ ਦਾ ਰੁਝਾਨ ਖਤਮ ਹੋ ਚੁੱਕਾ ਹੈ ਅਤੇ 15 ਸਾਲਾਂ ਬਾਅਦ ਕਾਂਗਰਸ ਦੀ ਵਾਪਸੀ ਹੋ ਗਈ ਹੈ, ਜਿਸ ਤੋਂ ਬਾਅਦ ਮੱਧ ਪ੍ਰਦੇਸ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਉਹਨਾਂ ਨੇ ਸੂਬੇ ਦੇ ਰਾਜਪਾਲ ਅਨੰਦੀਬੈਲ ਪਟੇਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਉੱਧਰ,ਕਾਂਗਰਸ ਪਾਰਟੀ ਮੱਧ ਪ੍ਰਦੇਸ਼ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਜਾ ਰਹੀ ਹੈ ਅਤੇ ਰਾਜ‍ਪਾਲ ਨੇ ਉਹਨਾਂ ਨੂੰ ਮਿਲਣ ਦਾ ਸਮਾਂ ਦਿੱਤਾ ਹੈ।

-PTC News

Related Post