ਰਿਹਾਇਸ਼ੀ ਘਰਾਂ ਨੂੰ ਜਾਣ ਵਾਲੀ ਸੜਕ ਬੰਦ ਹੋਣ ਕਰਕੇ ਦੁਕਾਨਦਾਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

By  Riya Bawa July 25th 2022 07:32 PM -- Updated: July 25th 2022 07:35 PM

ਅੰਮ੍ਰਿਤਸਰ: ਅੰਮ੍ਰਿਤਸਰ ਦੇ ਬੱਸ ਸਟੈਂਡ ਨੇੜੇ ਮੁੱਖ ਮਾਰਗ ਤੋਂ ਰਿਹਾਇਸ਼ੀ ਘਰਾਂ ਨੂੰ ਜਾਣ ਵਾਲੀ ਸੜਕ ਨੂੰ ਜਾਮ ਕਰਕੇ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਆਪ’ ਵਿਧਾਇਕ ਖ਼ਿਲਾਫ਼ ਬੈਨਰ ਫੜ ਕੇ ਨਾਅਰੇਬਾਜ਼ੀ ਕੀਤੀ। ਬੱਸ ਸਟੈਂਡ ਨੇੜੇ ਧਰਨੇ ਦੌਰਾਨ ਜੀ.ਟੀ ਰੋਡ ਬੰਦ ਹੋਣ ਕਾਰਨ ਆਵਾਜਾਈ ਜਾਮ ਹੋ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਭਰੋਸਾ ਦੇਣ ਮਗਰੋਂ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਆਵਾਜਾਈ ਚਾਲੂ ਕਰਵਾਈ ਗਈ। ਰਿਹਾਇਸ਼ੀ ਘਰਾਂ ਨੂੰ ਜਾਣ ਵਾਲੀ ਸੜਕ ਬੰਦ ਹੋਣ ਕਰਕੇ ਦੁਕਾਨਦਾਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਹ ਸੜਕ ਪਿਛਲੇ 60 ਸਾਲਾਂ ਤੋਂ ਬਣ ਰਹੀ ਸੀ ਪਰ ਕੁਝ ਦਿਨ ਪਹਿਲਾਂ ਇਹ ਸੜਕ ਬੰਦ ਕਰ ਦਿੱਤੀ ਗਈ ਸੀ ਜਿਸ ਕਾਰਨ ਜਿੱਥੇ 400 ਪਰਿਵਾਰਾਂ ਦਾ ਰੋਜ਼ੀ-ਰੋਟੀ ਠੱਪ ਹੋ ਗਈ, ਉੱਥੇ ਹੀ ਸੈਂਕੜੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਸਤਾ ਖੋਲ੍ਹਣ ਲਈ ਆਪ ਵਿਧਾਇਕ ਜੀਵਨਜੀਤ ਕੌਰ ਨੂੰ ਵੀ ਮਿਲੇ ਪਰ ਹੁਣ ਉਹ ਨਾ ਤਾਂ ਕਿਸੇ ਦਾ ਫ਼ੋਨ ਚੁੱਕ ਰਹੇ ਹਨ ਅਤੇ ਨਾ ਹੀ ਸਾਡੀਆਂ ਸਮੱਸਿਆਵਾਂ ਸੁਣ ਰਹੇ ਹਨ। ਰਿਹਾਇਸ਼ੀ ਘਰਾਂ ਨੂੰ ਜਾਣ ਵਾਲੀ ਸੜਕ ਬੰਦ ਹੋਣ ਕਰਕੇ ਦੁਕਾਨਦਾਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ ਇਹ ਵੀ ਪੜ੍ਹੋ : ਪਾਕਿਸਤਾਨ: ਵਾਰਿਸ ਸ਼ਾਹ ਅੰਤਰਰਾਸ਼ਟਰੀ ਪੁਰਸਕਾਰ ਨਾਲ ਡਾ. ਸੁਰਜੀਤ ਪਾਤਰ, ਕਹਾਣੀਕਾਰ ਜਿੰਦਰ ਅਤੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਕੀਤਾ ਸਨਮਾਨਿਤ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਰਾਜ ਵਿੱਚ ਇਹ ਸੜਕ ਬੰਦ ਨਹੀਂ ਹੋਈ ਸੀ ਪਰ ਹੁਣ ਲੋਕਾਂ ਅਤੇ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਜੀ.ਟੀ.ਰੋਡ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ ਪਰ ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਰਿਹਾਇਸ਼ੀ ਘਰਾਂ ਨੂੰ ਜਾਣ ਵਾਲੀ ਸੜਕ ਬੰਦ ਹੋਣ ਕਰਕੇ ਦੁਕਾਨਦਾਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ (ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ) -PTC News

Related Post