ਸ਼੍ਰੀ ਚਮਕੌਰ ਸਾਹਿਬ : ਪਿੰਡ ਪਿੱਪਲ਼ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ

By  Shanker Badra April 16th 2019 01:55 PM

ਸ਼੍ਰੀ ਚਮਕੌਰ ਸਾਹਿਬ : ਪਿੰਡ ਪਿੱਪਲ਼ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ:ਸ਼੍ਰੀ ਚਮਕੌਰ ਸਾਹਿਬ : ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਪਿੱਪਲ਼ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਮੁਤਾਬਕ ਪਵਿੱਤਰ ਸਰੂਪ ਅਗਨ ਭੇਟ ਹੋ ਜਾਣ ਦਾ ਕਾਰਨ ਸਾਰਟ ਸਕਰਟ ਦੱਸਿਆ ਜਾ ਰਿਹਾ ਹੈ।ਇਸ ਘਟਨਾ ਨਾਲ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ।

shri chamkaur sahib Village Pipal Majra Sri Guru Granth Sahib ji Fire
ਸ਼੍ਰੀ ਚਮਕੌਰ ਸਾਹਿਬ : ਪਿੰਡ ਪਿੱਪਲ਼ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ

ਇਸ ਦੁਖਦਾਈ ਘਟਨਾ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚੀ ਹੈ।ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਇਸ ਮੌਕੇ ਪੁਲਿਸ ਦੇ ਇੱਕ ਅਧਿਕਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਮੰਦਭਾਗੀ ਘਟਨਾ ਹੈ।ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।

shri chamkaur sahib Village Pipal Majra Sri Guru Granth Sahib ji Fire
ਸ਼੍ਰੀ ਚਮਕੌਰ ਸਾਹਿਬ : ਪਿੰਡ ਪਿੱਪਲ਼ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ

ਦੱਸ ਦੇਈਏ ਕਿ ਬੀਤੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਖਿਆ ਸੀ ਕਿ ਗੁਰੁਆਰਾ ਸਾਹਿਬਾਨ ਵਿਖੇ ਅਜਿਹੀਆਂ ਘਟਨਾਵਾਂ ਰੋਕਣ ਲਈ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਭੂਮਿਕਾ ਨਿਭਾਉਣੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਸੀ ਕਿ ਗਰਮੀ ਦਾ ਮੌਸਮ ਆਉਣ ਕਾਰਨ ਗੁਰੂ ਘਰਾਂ ਅੰਦਰ ਲੱਗੇ ਬਿਜਲੀ ਉਪਕਰਨ ਅਤੇ ਬਿਜਲੀ ਸਰਕਟ ਦਾ ਨਰੀਖਣ ਕਰਵਾਉਣ ਲਈ ਪ੍ਰਬੰਧਕ ਆਪਣੀ ਜ਼ੁੰਮੇਵਾਰੀ ਨਿਭਾਉਣ।

shri chamkaur sahib Village Pipal Majra Sri Guru Granth Sahib ji Fire
ਸ਼੍ਰੀ ਚਮਕੌਰ ਸਾਹਿਬ : ਪਿੰਡ ਪਿੱਪਲ਼ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਬਾਰ-ਬਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਰਾਤ ਸਮੇਂ ਬਿਜਲੀ ਦੇ ਉਪਕਰਨ ਚਲਦੇ ਰੱਖੇ ਜਾਂਦੇ ਹਨ, ਜੋ ਪ੍ਰਬੰਧਕੀ ਅਣਗਹਿਲੀ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਗੁਰੂ ਘਰਾਂ ਅੰਦਰ ਇਕ ਮੇਨਸਵਿੱਚ ਲਗਾਇਆ ਜਾਵੇ ਅਤੇ ਰਾਤ ਸਮੇਂ ਇਸ ਨੂੰ ਬੰਦ ਰੱਖਿਆ ਜਾਵੇ।ਅਜਿਹਾ ਕਰਨ ਨਾਲ ਕਾਫੀ ਹੱਦ ਤੱਕ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ।

-PTCNews

Related Post