ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਜ਼ਾਰੀ ਬਾਗ ਝਾਰਖੰਡ ਵਿਖੇ ਗੁਰਮਤਿ ਸਮਾਗਮ

By  Shanker Badra April 24th 2019 06:46 PM -- Updated: April 24th 2019 06:47 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਜ਼ਾਰੀ ਬਾਗ ਝਾਰਖੰਡ ਵਿਖੇ ਗੁਰਮਤਿ ਸਮਾਗਮ:ਝਾਰਖੰਡ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ (ਝਾਰਖੰਡ) ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ ਵੱਖ ਸੂਬਿਆਂ ਅੰਦਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।

Shri Guru Nanak Dev 550th Prakash Purab Dedicated Jharkhand Hazaribagh Gurmat Samagam ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਜ਼ਾਰੀ ਬਾਗ ਝਾਰਖੰਡ ਵਿਖੇ ਗੁਰਮਤਿ ਸਮਾਗਮ

ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਜੀਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਉਤਸ਼ਾਹ ਨਾਲ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਲਈ ਸੰਗਤ ਨੂੰ ਵਧਾਈ ਵੀ ਦਿੱਤੀ।ਇਸ ਮੌਕੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਸੰਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ।

ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਅਤੇ ਭਾਈ ਹਰਪਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ, ਜਦਕਿ ਭਾਈ ਗੁਰਭੇਜ ਸਿੰਘ ਚਵਿੰਡਾ ਦੇ ਢਾਡੀ ਜਥੇ ਨੇ ਸੰਗਤ ਨਾਲ ਢਾਡੀ ਵਾਰਾਂ ਰਾਹੀਂ ਸਾਂਝ ਪਾਈ।ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਦੌਰਾਨ 15 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ।ਸਮਾਗਮ ਦੌਰਾਨ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਟਾਨਗਰ ਦੇ ਪ੍ਰਧਾਨ ਭਾਈ ਗੁਰਮੁੱਖ ਸਿੰਘ ਨੇ ਸਿੰਘ ਸਾਹਿਬ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਹਜ਼ਾਰੀ ਬਾਗ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਹਜ਼ਾਰੀ ਭਰੀ।ਇਸ ਮੌਕੇ ਅਵਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਹਜ਼ਾਰੀ ਬਾਗ, ਗੁਰਮੁੱਖ ਸਿੰਘ, ਚਰਨਜੀਤ ਸਿੰਘ ਆਦਿ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ਦੇ ਕਈ ਹਿੱਸਿਆਂ ‘ਚ ਝੱਖੜ ਤੇ ਤੇਜ਼ ਹਵਾਵਾਂ ਮਗਰੋਂ ਪਿਆ ਮੀਂਹ, ਕਿਸਾਨਾਂ ਦੀ ਫ਼ਿਰ ਉੱਡੀ ਨੀਂਦ

-PTCNews

Related Post