ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਬਟਾਲਾ ਪਹੁੰਚਣ 'ਤੇ ਸੰਗਤਾਂ ਨੇ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਕੀਤਾ ਸਵਾਗਤ

By  Shanker Badra September 13th 2021 10:27 AM

ਬਟਾਲਾ : ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 534ਵਾਂ ਵਿਆਹ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੁਲਤਾਨਪੁਰ ਲੋਧੀ ਅਤੇ ਬਟਾਲਾ ਦੀ ਧਰਤੀ 'ਤੇ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 534ਵੇਂ ਵਿਆਹ ਪੁਰਬ ਦੀ ਪੂਰਵ ਸੰਧਿਆ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲਿਆ ਪਵਿੱਤਰ ਨਗਰ ਕੀਰਤਨ (ਬਰਾਤ ਰੂਪੀ) ਅੱਜ ਸਵੇਰੇ 4 ਵਜੇ ਬਟਾਲਾ ਦੀ ਧਰਤੀ 'ਤੇ ਪਹੁੰਚਿਆ ਹੈ।

ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਬਟਾਲਾ ਪਹੁੰਚਣ 'ਤੇ ਸੰਗਤਾਂ ਨੇ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਕੀਤਾ ਸਵਾਗਤ

ਬਟਾਲਾ ਪਹੁੰਚਣ ’ਤੇ ਨਗਰ ਕੀਰਤਨ (ਬਰਾਤ ਰੂਪੀ) ਦਾ ਸੰਗਤਾਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਹੈ। ਸਾਰੀ ਰਾਤ ਲੱਖਾਂ ਸੰਗਤਾਂ ਗੁਰੂ ਜੀ ਦਾ ਜਾਪ ਕਰਦੀਆਂ ਸੜਕਾਂ ਦੇ ਕਿਨਾਰਿਆਂ 'ਤੇ ਖੜੀਆਂ ਰਹੀਆਂ। ਇਸ ਦੇ ਇਲਾਵਾ ਰਸਤੇ ਵਿੱਚ ਥਾਂ -ਥਾਂ ਪੂਰੇ ਜਾਹੋ ਜਲਾਲ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਹੈ।

ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਬਟਾਲਾ ਪਹੁੰਚਣ 'ਤੇ ਸੰਗਤਾਂ ਨੇ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਕੀਤਾ ਸਵਾਗਤ

ਇਸ ਮਗਰੋਂ ਅੱਜ ਪਵਿੱਤਰ ਨਗਰ ਕੀਰਤਨ ਬਟਾਲਾ ਸ਼ਹਿਰ ਦੀ ਪਰਿਕਰਮਾ ਕਰੇਗਾ। ਬਟਾਲਾ 'ਚ ਵਿਆਹ ਪੂਰਬ ਨੂੰ ਸਮਰਪਿਤ ਪਵਿੱਤਰ ਨਗਰ ਕੀਰਤਨ ਸ਼ੁਰੂ ਹੋ ਗਿਆ ਹੈ। ਲੱਖਾਂ ਸੰਗਤਾਂ ਗੁਰੂ ਸਾਹਿਬ ਦੇ ਗੁੰਨਗਾਨ ਕਰਦੀਆਂ ਕਦਮ ਦਰ ਕਦਮ ਅੱਗੇ ਵਧਣੀਆਂ ਸ਼ੁਰੂ ਹੋਈਆਂ ਹਨ। ਸੰਗਤਾਂ ਪੂਰਾ ਰਸਤਾ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਬਟਾਲਾ ਪਹੁੰਚਣ 'ਤੇ ਸੰਗਤਾਂ ਨੇ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਕੀਤਾ ਸਵਾਗਤ

ਗਤਕਾ ਪਾਰਟੀਆਂ ਵੱਲੋਂ ਆਪਣੇ ਜੌਹਰ ਦਿਖਾਉਂਦੇ ਹੋਏ ਨਗਰ ਕੀਰਤਨ ਨੂੰ ਚਾਰ ਚੰਨ ਲਗਾਏ ਜਾ ਰਹੇ ਸੀ। ਬਟਾਲਾ ਤੋਂ ਅਕਾਲੀ ਵਿਧਾਇਕ ਲੋਧੀਨੰਗਲ ਵੱਲੋਂ ਬੜੀ ਸਰਧਾ ਤੇ ਪੂਰੇ ਉਤਸਾਹ ਨਾਲ ਮੱਥਾ ਟੇਕਿਆ ਗਿਆ ਹੈ। ਵਿਧਾਇਕ ਲਖਬੀਰ ਸਿੋਘ ਲੋਧੀਨੰਗਲ ਤੇ ਯੂਥ ਆਗੂ ਰਮਨਸੰਧੂ ਸਾਥੀਆਂ ਸਮੇਤ ਗੁਰੂ ਘਰਾਂ ਵਿੱਚ ਨਤਮਸਤਕ ਹੋਏ ਹਨ। ਬਟਾਲਾ ਦੀ ਹਦੂਦ ਅੰਦਰ ਵਿਧਾਇਕ ਲੋਧੀਨੰਗਲ ਤੇ ਪ੍ਰਸ਼ਾਸਨ ਨੇ ਬੜੀ ਉਤਸੁਕਤਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਹੈ।

-PTCNews

Related Post