ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਤਾਲਮੇਲ ਕਮੇਟੀ ਦੀ ਮੀਟਿੰਗ

By  Shanker Badra September 17th 2019 04:25 PM -- Updated: September 17th 2019 04:30 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਤਾਲਮੇਲ ਕਮੇਟੀ ਦੀ ਮੀਟਿੰਗ:ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਇਕੱਤਰਤਾ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਪੰਜਾਬ ਸਰਕਾਰ ਤਰਫੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਗਵੰਤਪਾਲ ਸਿੰਘ ਸੱਚਰ ਅਤੇ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੇ ਪ੍ਰਤੀਨਿਧ ਬਾਬਾ ਨੌਰੰਗ ਸਿੰਘ ਮੌਜੂਦ ਰਹੇ।

Shri Guru Nanak Dev Ji 550th Parkash Purab Events Coordinating Committee Meeting ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਤਾਲਮੇਲ ਕਮੇਟੀ ਦੀ ਮੀਟਿੰਗ

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾਂ ਸਦਭਾਵਨਾ ਵਾਲੇ ਮਾਹੌਲ ਵਿਚ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਮੌਕੇ ਇਹ ਸੰਦੇਸ਼ ਸਮੁੱਚੀ ਦੁਨੀਆਂ ਅੰਦਰ ਜਾਵੇ। ਇਸੇ ਸਬੰਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਾਲਮੇਲ ਗਠਤ ਕੀਤੀ ਗਈ ਸੀ।

Shri Guru Nanak Dev Ji 550th Parkash Purab Events Coordinating Committee Meeting ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਤਾਲਮੇਲ ਕਮੇਟੀ ਦੀ ਮੀਟਿੰਗ

ਉਨ੍ਹਾਂ ਦੱਸਿਆ ਕਿ ਬੈਠਕ ਦੌਰਾਨ ਹਰ ਮੈਂਬਰ ਦਾ ਹੁੰਗਾਰਾ ਹਾਂ-ਪੱਖੀ ਰਿਹਾ ਹੈ। ਦੋਹਾਂ ਧਿਰਾਂ ਨੇ ਇਸ ਗੱਲ ਨੂੰ ਮਹਿਸੂਸ ਕੀਤਾ ਹੈ ਕਿ ਸਮਾਗਮ ਸਾਂਝੇ ਤੌਰ ’ਤੇ ਮਨਾਏ ਜਾਣੇ ਚਾਹੀਦੇ ਹਨ। ਭਾਈ ਲੌਂਗੋਵਾਲ ਨੇ ਇਕੱਤਰਤਾ ਦੇ ਨਤੀਜੇ ਸਾਰਥਕ ਨਿਕਲਣ ਦੀ ਆਸ ਪ੍ਰਗਟਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨੁਮਾਇੰਦੇ ਭੇਜਣ ਲਈ ਧੰਨਵਾਦ ਕੀਤਾ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਕੱਤਰਤਾ ’ਚ ਹੋਏ ਵਿਚਾਰ ਵਟਾਂਦਰੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝਾ ਕੀਤਾ ਜਾਵੇਗਾ।

Shri Guru Nanak Dev Ji 550th Parkash Purab Events Coordinating Committee Meeting ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਤਾਲਮੇਲ ਕਮੇਟੀ ਦੀ ਮੀਟਿੰਗ

ਮੁੱਖ ਮੰਤਰੀ ਨਾਲ ਇਕੱਤਰਤਾ ਮਗਰੋਂ ਆਉਂਦੇ ਦਿਨਾਂ ਵਿਚ ਪ੍ਰੋਗਰਾਮਾਂ ਸਬੰਧੀ ਰੂਪ ਰੇਖਾ ਦੱਸੀ ਜਾਵੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਜਿੰਦਰ ਸਿੰਘ ਰੰਧਾਵਾ ਤੇ ਭਗਵੰਤਪਾਲ ਸਿੰਘ ਸੱਚਰ ਨੂੰ ਧਾਰਮਿਕ ਪੁਸਤਕਾਂ ਨਾਲ ਸਨਮਾਨ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ,  ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਇੰਜ: ਸੁਖਮਿੰਦਰ ਸਿੰਘ ਨਿੱਜੀ ਸਕੱਤਰ ਆਦਿ ਵੀ ਮੌਜੂਦ ਸਨ।

-PTCNews

Related Post