ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ SGPC ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ
Shanker Badra
November 1st 2019 04:11 PM --
Updated:
November 1st 2019 04:13 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ SGPC ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰੀਵਿੰਦਰਾ ਸਿੰਘ ਰਾਵਤ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਹ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦਿੱਤਾ ਹੈ।