ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

By  Shanker Badra October 14th 2019 09:55 PM -- Updated: October 14th 2019 10:08 PM

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ):ਅੰਮ੍ਰਿਤਸਰ : ਚੌਥੇ ਪਾਤਸ਼ਾਹ ਜੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂਲੱਗੀਆਂ ਹੋਈਆਂ ਹਨ। ਇਸ ਦੌਰਾਨ ਪੂਰੇ ਦਰਬਾਰ ਸਾਹਿਬ ਨੂੰ ਦੇਸੀ ਤੇ ਵਿਦੇਸ਼ੀਫੁੱਲਾਂ ਅਤੇ ਦੀਪਮਾਲਾ ਦੇ ਨਾਲ ਸਜਾਇਆ ਗਿਆ ਹੈ। ਜਿਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।

Shri Guru Ram Das ji Parkash Purab Golden Temple Decoration ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

ਇਨ੍ਹਾਂ ਫੁੱਲਾਂ ਵਿਚ ਆਰਕਿਡ, ਲਿਲੀਅਮ, ਕਾਰਨੇਸ਼ਨ, ਟਾਇਗਰ ਆਰਕਿਡ, ਸਿੰਗਾਪੁਰੀ ਡਰਾਫਟ, ਸੁਗੰਧੀ ਭਰਪੂਰ ਸੋਨ ਚੰਪਾ, ਗੁਲਾਬ, ਸਟਾਰ, ਮੈਰੀਗੋਲਡ, ਜਰਬਰਾ, ਐਲਕੋਨੀਆ, ਐਨਥੋਨੀਅਮ, ਹਾਈਡੇਂਜਰ ਵਿਸ਼ੇਸ਼ ਹਨ। ਭਾਰਤ ਦੇ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ, ਜਿਨ੍ਹਾਂ ਵਿਚ ਕਲਕੱਤਾ, ਮੁੰਬਈ, ਪੂਨਾ, ਬੈਂਗਲੋਰ, ਹਾਲੈਂਡ, ਥਾਈਲੈਂਡ, ਮਲੇਸ਼ੀਆਂ ਮੁੱਖ ਹਨ।

Shri Guru Ram Das ji Parkash Purab Golden Temple Decoration ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

ਇਥੇ ਪੁੱਜਣ ਵਾਲੀਆਂ ਸੰਗਤਾਂ ਲਈ ਫੁੱਲਾਂ ਦੀ ਸਜ਼ਾਵਟ ਅਕਰਸ਼ਣ ਬਣੀ ਹੋਈ ਹੈ।ਇਸ ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਕਰਮਾਂ ਵਿਚ ਸਥਿਤ ਹੋਰ ਅਸਥਾਨਾਂ ਵਿਖੇ ਫੁੱਲਾਂ ਦੀ ਸਜ਼ਾਵਟ ਕੀਤੀ ਗਈ ਹੈ। ਇਸ ਦੇ ਨਾਲ ਹੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਦੇਖਣਯੋਗ ਹੈ।

Shri Guru Ram Das ji Parkash Purab Golden Temple Decoration ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਸੀ। ਨਗਾਰਿਆਂ, ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

Shri Guru Ram Das ji Parkash Purab Golden Temple Decoration ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

ਇਸ ਤੋਂ ਇਲਾਵਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਕੀਤੀ ਗਈ ਫੁੱਲਾਂ ਦੀ ਵਰਖਾ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਸੀ। ਲੰਮੇ ਅਰਸੇ ਬਾਅਦ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਦਾ ਸੰਗਤਾਂ ਨੇ ਮੁੜ ਨਜ਼ਾਰਾ ਤੱਕਿਆ ਹੈ।

Shri Guru Ram Das ji Parkash Purab Golden Temple Decoration ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਵਿਸ਼ੇਸ਼ ਯਤਨ ਕੀਤੇ ਗਏ ਸਨ। ਅੱਜ ਨਗਰ ਕੀਰਤਨ ਦੌਰਾਨ ਕਰੀਬ 40 ਮਿੰਟ ਹਵਾਈ ਜਹਾਜ਼ ਨੇ ਰੰਗ-ਬਿਰੰਗੇ ਫੁੱਲਾਂ ਦੀ ਵਰਖਾ ਕੀਤੀ ਹੈ। ਇਹ ਦ੍ਰਿਸ਼ ਬੇਹੱਦ  ਮਨਮੋਹਕ ਸੀ, ਜਿਸ ਦਾ ਸੰਗਤ ਨੇ ਅਨੰਦ ਮਾਣਿਆ ਹੈ।

Shri Guru Ram Das ji Parkash Purab Golden Temple Decoration ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

Shri Guru Ram Das ji Parkash Purab Golden Temple Decoration ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

Shri Guru Ram Das ji Parkash Purab Golden Temple Decoration ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

Shri Guru Ram Das ji Parkash Purab Golden Temple Decoration ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ ,ਦੇਖੋ ਸਜਾਵਟ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

-PTCNews

Related Post