ਖ਼ਾਲਸਾ ਸਾਜਣਾ ਦਿਵਸ ਸ੍ਰੀ ਪੰਜਾ ਸਾਹਿਬ ਵਿਖੇ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਹੋਇਆ ਰਵਾਨਾ, ਦੇਖੋ ਤਸਵੀਰਾਂ

By  Jashan A April 12th 2019 09:24 AM -- Updated: April 12th 2019 09:29 AM

ਖ਼ਾਲਸਾ ਸਾਜਣਾ ਦਿਵਸ ਸ੍ਰੀ ਪੰਜਾ ਸਾਹਿਬ ਵਿਖੇ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਹੋਇਆ ਰਵਾਨਾ, ਦੇਖੋ ਤਸਵੀਰਾਂ ,ਸ੍ਰੀ ਅੰਮ੍ਰਿਤਸਰ ਸਾਹਿਬ: ਖ਼ਾਲਸੇ ਦੇ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ ਗਿਆ। ਦੱਸ ਦੇਈਏ ਕਿ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਪਾਕਿਸਤਾਨ ਵਿਚਲੇ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਅਟਾਰੀ ਰੇਲਵੇ ਸਟੇਸ਼ਨ ਤੋਂ ਤਿੰਨ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਜਥਾ ਪਾਕਿਸਤਾਨ ਪਹੁੰਚੇਗਾ।

asr ਖ਼ਾਲਸਾ ਸਾਜਣਾ ਦਿਵਸ ਸ੍ਰੀ ਪੰਜਾ ਸਾਹਿਬ ਵਿਖੇ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਹੋਇਆ ਰਵਾਨਾ, ਦੇਖੋ ਤਸਵੀਰਾਂ

ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵਿਖੇ 872 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 33 ਸ਼ਰਧਾਲੂਆਂ ਨੂੰ ਦੂਤਾਵਾਸ ਵੱਲੋਂ ਵੀਜ਼ੇ ਨਹੀਂ ਦਿੱਤੇ ਗਏ।

ਹੋਰ ਪੜ੍ਹੋ:ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਜ਼ਿਕਰ ਏ ਖਾਸ ਹੈ ਕਿ 12 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜੇਗਾ, ਜਿਥੇ 14 ਅਪ੍ਰੈਲ ਨੂੰ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਹੋਣ ਵਾਲੇ ਸਮਾਗਮ ਵਿਚ ਸ਼ਰਧਾਲੂ ਸ਼ਿਰਕਤ ਕਰਨਗੇ। 15 ਅਪ੍ਰੈਲ ਨੂੰ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੋਂ 17 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ (ਸ਼ੇਖੂਪੁਰਾ) ਦੇ ਦਰਸ਼ਨ ਕਰਨ ਮਗਰੋਂ ਫਿਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਰਤ ਆਵੇਗਾ।

asr ਖ਼ਾਲਸਾ ਸਾਜਣਾ ਦਿਵਸ ਸ੍ਰੀ ਪੰਜਾ ਸਾਹਿਬ ਵਿਖੇ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਹੋਇਆ ਰਵਾਨਾ, ਦੇਖੋ ਤਸਵੀਰਾਂ

18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਅਤੇ 19 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰੇਗਾ। ਜਿਸ ਤੋਂ ਬਾਅਦ ਇਹ ਜਥਾ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।

-PTC News

Related Post