ਸਿੱਧੂ ਤੇ ਢਿੱਲੋਂ ਆਹਮੋ-ਸਾਹਮਣੇ, ਇਮਾਨਦਾਰੀ ਦੇ ਮੁੱਦੇ ਨੂੰ ਲੈ ਕੇ ਹੋਈ ਬਹਿਸ

By  Pardeep Singh April 7th 2022 02:29 PM

ਚੰਡੀਗੜ੍ਹ:ਵੱਧਦੀ ਮਹਿੰਗਾਈ ਨੂੰ ਲੈ ਕੇ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਚੰਡੀਗੜ੍ਹ ਦੇ ਕਾਂਗਰਸ ਭਵਨ ਵਿੱਚ ਸਿੱਧੂ ਅਤੇ ਕਈ ਕਾਂਗਰਸੀਆਂ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿੱਧੂ ਅਤੇ ਬਰਿੰਦਰ ਢਿੱਲੋਂ ਵਿਚਾਲੇ ਬਹਿਸ ਹੋ ਗਈ।  ਬਰਿੰਦਰ ਸਿੰਘ ਢਿੱਲੋਂ ਅਤੇ ਨਵਜੋਤ ਸਿੱਧੂ ਵਿਚਾਲੇ ਬਹਿਸ ਹੋਈ।ਸਿੱਧੂ ਨੇ ਆਪਣੇ ਆਪ ਨੂੰ ਇਮਾਨਦਾਰ ਦੱਸਿਆ ਸੀ ਅਤੇ ਵਰਿੰਦਰ ਢਿੱਲੋਂ ਨੇ ਸਿੱਧੂ ਨੂੰ ਡਰਾਮੇਬਾਜ਼ ਕਿਹਾ। ਇਸ ਦੌਰਾਨ ਬਹਿਸ ਇੰਨੀ ਕੁ ਤਿੱਖੀ ਹੋ ਗਈ ਕਿ ਪ੍ਰਦਰਸ਼ਨਕਾਰੀਆਂ ਨੇ ਸਿੱਧੂ ਦਾ ਸਾਥ ਛੱਡਿਆ। ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਮਹਿੰਗਾਈ ਦੇ ਖਿਲਾਫ ਰੋਸ ਪ੍ਰਦਰਸ਼ਨ ਦੇ ਲਈ ਚੰਡੀਗੜ੍ਹ ਵਿਖੇ ਇੱਕਠੇ ਹੋਏ ਉੱਥੇ ਹੀ ਦੂਜੇ ਪਾਸੇ ਇਸ ਦੌਰਾਨ ਪੰਜਾਬ ਕਾਂਗਰਸ ਦਾ ਕਲੇਸ਼ ਖੁੱਲ੍ਹ ਕੇ ਸਾਹਮਣੇ ਆਇਆ। ਦੱਸ ਦਈਏ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਆਹਮੋ ਸਾਹਮਣੇ ਹੋ ਗਏ। ਇਹ ਵੀ ਪੜ੍ਹੋ:ਚੰਡੀਗੜ੍ਹ ਨੂੰ ਯੂਟੀ ਹੀ ਬਣਾਏ ਰੱਖਣ ਦਾ ਪ੍ਰਸਤਾਵ ਹੋਇਆ ਪਾਸ -PTC News

Related Post