ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਇਸ ਵਿੱਚ ਮੈਂ ਕੀ ਕਰ ਸਕਦਾ : ਕੈਪਟਨ ਅਮਰਿੰਦਰ

By  Shanker Badra July 15th 2019 04:04 PM

ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਇਸ ਵਿੱਚ ਮੈਂ ਕੀ ਕਰ ਸਕਦਾ : ਕੈਪਟਨ ਅਮਰਿੰਦਰ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੁਝ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੂੰ ਝੋਨੇ ਦੇ ਸੀਜ਼ਨ ਦੇ ਮਹੱਤਵਪੂਰਨ ਸਮੇਂ ਅੱਧ ਵਿਚਾਲੇ ਕੰਮ ਛੱਡਣ ਦੀ ਬਜਾਏ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ ਸੀ ਉਨਾਂ ਕਿਹਾ ਕਿ ਸਿੱਧੂ ਨੂੰ ਮਹਿਕਮਾ ਦਿੱਤਾ ਗਿਆ ਸੀ ਜਿਸ ਨੂੰ ਉਸ ਵੱਲੋਂ ਪ੍ਰਵਾਨ ਕਰ ਕੇ ਆਪਣਾ ਕੰਮ ਕਰਨਾ ਚਾਹੀਦਾ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਜੇਕਰ ਸਿੱਧੂ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੀ ਕਰ ਸਕਦੇ ਹਨ।’ ਉਨਾਂ ਸਵਾਲ ਕੀਤਾ ਕਿ ਜਰਨੈਲ ਵੱਲੋਂ ਸੌਂਪਿਆਂ ਗਿਆ ਕੰਮ ਕਰਨ ਤੋਂ ਇਕ ਸਿਪਾਹੀ ਕਿਵੇਂ ਇਨਕਾਰ ਕਰ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਦੀ ਕਾਰਵਾਈ ਕਾਰਗਰ ਢੰਗ ਨਾਲ ਚਲਾਉਣੀ ਹੈ ਤਾਂ ਇਸ ਵਿੱਚ ਕੁਝ ਅਨੁਸ਼ਾਸਨ ਵੀ ਹੋਣਾ ਚਾਹੀਦਾ ਹੈ। ਇਹ ਪੁੱਛੇ ਜਾਣ ’ਤੇ ਕੀ ਸਿੱਧੂ ਨੇ ਮੁੜ ਸੁਲਾਹ ਸਫ਼ਾਈ ਦੀ ਕੋਸ਼ਿਸ਼ ਕੀਤੀ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਇਸ ਦੀ ਕੋਈ ਲੋੜ ਨਹੀਂ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ,‘‘ਮੇਰਾ ਉਸ ਨਾਲ ਕੋਈ ਰੌਲਾ ਨਹੀਂ ਹੈ। ਜੇਕਰ ਸਿੱਧੂ ਨੂੰ ਮੇਰੇ ਨਾਲ ਕਿਸੇ ਤਰਾਂ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਇਸ ਬਾਰੇ ਉਸ ਨੂੰ ਹੀ ਪੁੱਛੋ।’’

SIDHU DOESN WANT TO DO HIS JOB, THERE NOTHING I CAN DO ABOUT : CAPT AMARINDER ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਇਸ ਵਿੱਚ ਮੈਂ ਕੀ ਕਰ ਸਕਦਾ : ਕੈਪਟਨ ਅਮਰਿੰਦਰ

ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਵੱਲੋਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਨੂੰ ਭੇਜਣ ਵਿੱਚ ਉਨਾਂ ਨੂੰ ਕੁਝ ਗਲਤ ਨਹੀਂ ਲੱਗਾ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦਾ ਫੈਸਲਾ ਕਾਂਗਰਸ ਹਾਈਕਮਾਂਡ ਦੀ ਸਲਾਹ ਨਾਲ ਕੀਤਾ ਜਾਂਦਾ ਹੈ ,ਜਿਸ ਕਰਕੇ ਸਿੱਧੂ ਵੱਲੋਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਨੂੰ ਭੇਜਣਾ ਠੀਕ ਹੈ। ਮੁੱਖ ਮੰਤਰੀ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰ ਮਿਲਣੀ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਕਿਉਂਕਿ ਮੋਦੀ ਦੇ ਦੂਜੇ ਕਾਰਜਕਾਲ ਤੋਂ ਬਾਅਦ ਉਹ ਉਨਾਂ ਨੂੰ ਹੁਣ ਤੱਕ ਨਹੀਂ ਮਿਲੇ ਸਨ। ਹਾਲਾਂਕਿ ਉਨਾਂ ਨੇ ਪ੍ਰਧਾਨ ਮੰਤਰੀ ਕੋਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ’ਤੇ ਵੀ ਵਿਚਾਰ-ਚਰਚਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਸ ਮਹਾਨ ਸਮਾਗਮ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਸਮਾਰੋਹ ਨੂੰ ਸਫ਼ਲਤਾਪੂਰਵਕ ਬਣਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

SIDHU DOESN WANT TO DO HIS JOB, THERE NOTHING I CAN DO ABOUT : CAPT AMARINDER ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਇਸ ਵਿੱਚ ਮੈਂ ਕੀ ਕਰ ਸਕਦਾ : ਕੈਪਟਨ ਅਮਰਿੰਦਰ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਚਾਰ-ਚਰਚਾ ਦੌਰਾਨ 31000 ਕਰੋੜ ਰੁਪਏ ਦੇ ਅਨਾਜ ਕਰਜ਼ੇ ਦਾ ਮਸਲਾ ਵੀ ਉੱਠਿਆ ਅਤੇ ਪ੍ਰਧਾਨ ਮੰਤਰੀ ਨੇ ਆਖਿਆ ਕਿ ਉਹ ਇਸ ਤੋਂ ਭਲੀ ਭਾਂਤ ਜਾਣੂ ਹਨ।ਸਿੱਧੂ ਦੇ ਅਸਤੀਫ਼ੇ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਦੱਸਿਆ ਗਿਆ ਹੈ ਕਿ ਅਸਤੀਫ਼ਾ ਚੰਡੀਗੜ ਵਿਖੇ ਉਨਾਂ ਦੀ ਰਿਹਾਇਸ਼ ’ਤੇ ਭੇਜ ਦਿੱਤਾ ਗਿਆ ਹੈ ਪਰ ਉਨਾਂ ਨੇ ਅਜੇ ਇਹ ਅਸਤੀਫ਼ਾ ਦੇਖਣਾ ਹੈ। ਉਹ ਇਸ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾ ਅਸਤੀਫ਼ਾ ਪੜਣਗੇ। ਲੋਕ ਸਭਾ ਚੋਣਾਂ ਤੋਂ ਬਾਅਦ ਆਪਣੇ ਮੰਤਰੀ ਮੰਡਲ ਦੇ ਫੇਰਬਦਲ ਵਿੱਚ 17 ’ਚੋਂ 13 ਮੰਤਰੀਆਂ ਦੇ ਮਹਿਕਮੇ ਬਦਲਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਹੀ ਵਾਹਦ ਇਕ ਅਜਿਹਾ ਮੰਤਰੀ ਹੈ ਜਿਸ ਨੂੰ ਇਸ ਤੋਂ ਸਮੱਸਿਆ ਹੋਈ ਹੈ। ਉਨਾਂ ਕਿਹਾ ਕਿ ਫੇਰਬਦਲ ਦਾ ਫੈਸਲਾ ਮੰਤਰੀਆਂ ਦੀ ਕਾਰਜਸ਼ੈਲੀ ਦੇ ਆਧਾਰ ’ਤੇ ਹੀ ਲਿਆ ਗਿਆ ਸੀ ਅਤੇ ਸਿੱਧੂ ਨੂੰ ਆਪਣਾ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ ਸੀ।

SIDHU DOESN WANT TO DO HIS JOB, THERE NOTHING I CAN DO ABOUT : CAPT AMARINDER ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਇਸ ਵਿੱਚ ਮੈਂ ਕੀ ਕਰ ਸਕਦਾ : ਕੈਪਟਨ ਅਮਰਿੰਦਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਾਕਿਸਤਾਨ ਤੋਂ 40 ਹਿੰਦੂ ਸ਼ਰਧਾਲੂਆਂ ਦਾ ਜੱਥਾ ਪਹੁੰਚਿਆ ਅੰਮ੍ਰਿਤਸਰ ,ਹਰਿਦੁਆਰ ਲਈ ਹੋਇਆ ਰਵਾਨਾ

ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਨੂੰ ਬਹੁਤ ਅਹਿਮ ਬਿਜਲੀ ਮਹਿਕਮਾ ਦਿੱਤਾ ਗਿਆ ਸੀ, ਜਿਸ ਦੀ ਝੋਨੇ ਦੇ ਸੀਜ਼ਨ ਮੌਕੇ ਜੂਨ ਤੋਂ ਅਕਤੂਬਰ ਮਹੀਨੇ ਤੱਕ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਢੁਕਵਾਂ ਮੀਂਹ ਨਹੀਂ ਪਿਆ ਅਤੇ ਬਿਜਲੀ ਦੀ ਸਥਿਤੀ ’ਤੇ ਰੋਜ਼ਾਨਾ ਨਿਗਰਾਨੀ ਰੱਖਣ ਦੀ ਲੋੜ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਮ ਹੁਣ ਉਹ ਖੁਦ ਕਰ ਰਹੇ ਹਨ।ਮੁੱਖ ਮੰਤਰੀ ਨੇ ਸਿੱਧੂ ਅਤੇ ਉਸ ਦੀ ਪਤਨੀ ਵੱਲੋਂ ਸੰਸਦੀ ਚੋਣਾਂ ਲਈ ਨਵਜੋਤ ਕੌਰ ਸਿੱਧੂ ਦੀ ਉਮੀਦਵਾਰੀ ਬਾਰੇ ਜਾਰੀ ਕੀਤੇ ਬਿਆਨ ’ਤੇ ਆਪਣੀ ਨਾਖੁਸ਼ੀ ਜ਼ਾਹਰ ਕੀਤੀ। ਉਨਾਂ ਸਪੱਸ਼ਟ ਕੀਤਾ ਕਿ ਉਨਾਂ ਨੇ ਕਦੇ ਵੀ ਨਵਜੋਤ ਕੌਰ ਸਿੱਧੂ ਦੀ ਉਮੀਦਵਾਰੀ ਦਾ ਵਿਰੋਧ ਨਹੀਂ ਕੀਤਾ ਅਤੇ ਸੁਝਾਅ ਦਿੱਤਾ ਸੀ ਕਿ ਉਸ ਨੂੰ ਬਠਿੰਡਾ ਤੋਂ ਚੋਣ ਲੜਣੀ ਚਾਹੀਦੀ ਹੈ ਜਿਸ ਨੂੰ ਸਿੱਧੂ ਜੋੜੇ ਨੇ ਰੱਦ ਕਰ ਦਿੱਤਾ ਸੀ। ਰਾਹੁਲ ਗਾਂਧੀ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿਸ਼ਚਿਤ ਤੌਰ ’ਤੇ ਗਾਂਧੀ ਨੂੰ ਮਿਲਣਗੇ।

-PTCNews

Related Post