ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ 'ਚ ਹੋਏ ਸ਼ਾਮਿਲ , ਇਸ ਹਲਕੇ ਤੋਂ ਲੜ ਸਕਦੇ ਨੇ ਚੋਣ

By  Shanker Badra December 3rd 2021 10:59 AM

ਚੰਡੀਗੜ੍ਹ : ਪੰਜਾਬ ‘ਚ ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ,ਚੋਣ ਅਖਾੜਾ ਭਖਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਦੇ ਤਹਿਤ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਗਾਇਕਾਂ, ਕਲਾਕਾਰਾਂ ਦੇ ਬਲਬੂਤੇ 'ਤੇ ਜਿੱਤ ਹਾਸਲ ਕਰਨ ਦੀ ਕੋਸ਼ਿਸ਼ 'ਚ ਲੱਗੀਆਂ ਹੋਈਆਂ ਹਨ।

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ 'ਚ ਹੋਏ ਸ਼ਾਮਿਲ , ਇਸ ਹਲਕੇ ਤੋਂ ਲੜ ਸਕਦੇ ਨੇ ਚੋਣ

ਕਾਂਗਰਸ ਵੀ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗਾਇਕ ਸਿੱਧੂ ਮੂਸੇਵਾਲਾ 'ਤੇ ਸਿਆਸੀ ਦਾਅ ਲਾਉਣ ਦੀ ਤਿਆਰੀ 'ਚ ਹੈ। ਜਾਣਕਾਰੀ ਅਨੁਸਾਰ ਗਾਇਕ ਸਿੱਧੂ ਮੂਸੇਵਾਲਾ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ , ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ 'ਚ ਹੋਏ ਸ਼ਾਮਿਲ , ਇਸ ਹਲਕੇ ਤੋਂ ਲੜ ਸਕਦੇ ਨੇ ਚੋਣ

ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਮੂਸੇਵਾਲਾ ਬਾਰੇ ਅਫ਼ਵਾਹਾਂ ਉੱਡ ਰਹੀਆਂ ਸੀ ਕਿ ਉਹ ਵਿਧਾਨ ਸਭਾ ਚੋਣਾਂ ਲਈ ਕਿਸੇ ਸਿਆਸੀ ਪਾਰਟੀ ਦਾ ਚਿਹਰਾ ਬਣ ਸਕਦਾ ਹੈ ਪਰ ਅੱਜ ਸਿੱਧੂ ਮੂਸੇਵਾਲਾ ਨੇ ਕਾਂਗਰਸ ਵਿੱਚ ਸ਼ਾਮਿਲ ਹੋ ਕੇ ਇਨ੍ਹਾਂ ਅਫ਼ਵਾਹਾਂ ‘ਤੇ ਵਿਰਾਮ ਲਗਾ ਦਿੱਤਾ ਹੈ।ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਵੀ ਮੌਜੂਦ ਸਨ।

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ 'ਚ ਹੋਏ ਸ਼ਾਮਿਲ , ਇਸ ਹਲਕੇ ਤੋਂ ਲੜ ਸਕਦੇ ਨੇ ਚੋਣ

ਚਰਚਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸਿੱਧੂ ਮੂਸੇਵਾਲਾ ਨੇ ਕਿਹਾ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਾਕੀ ਪਾਰਟੀਆਂ ਨੇ ਵੀ ਕਲਾਕਾਰਾਂ ਜਾਂ ਗਾਇਕਾਂ 'ਤੇ ਸਿਆਸੀ ਦਾਅ ਖੇਡਿਆ ਸੀ।

-PTCNews

Related Post