Moosewala Murder Case : ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਦੀ ਤਿਆਰੀ, ਜਾਣੋ ਪੂਰਾ ਮਾਮਲਾ
Sidhu Moosewala Case Update: ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਲਈ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਿਕ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬਾਈਜਾਨ ਰਵਾਨਾ ਹੋ ਗਈ ਹੈ। ਸਪੈਸ਼ਲ ਸੈੱਲ ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਦੇ ਇੱਕ ਏਸੀਪੀ, 2 ਇੰਸਪੈਕਟਰਾਂ ਸਮੇਤ ਕਰੀਬ 4 ਅਧਿਕਾਰੀਆਂ ਦੀ ਟੀਮ ਅਜ਼ਰਬਾਈਜਾਨ ਲਈ ਰਵਾਨਾ ਹੋ ਗਈ ਹੈ।
ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦਾ ਭਤੀਜਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਸਚਿਨ ਬਿਸ਼ਨੋਈ ਫਰਜ਼ੀ ਪਾਸਪੋਰਟ ਬਣਵਾ ਕੇ ਦਿੱਲੀ ਤੋਂ ਫਰਾਰ ਹੋ ਗਿਆ ਸੀ। ਜੇਕਰ ਸਚਿਨ ਬਿਸ਼ਨੋਈ ਭਾਰਤ ਆਉਂਦਾ ਹੈ ਤਾਂ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਅਗਲੇ ਦੋ ਦਿਨਾਂ 'ਚ ਸੁਰੱਖਿਆ ਏਜੰਸੀਆਂ ਸਪੈਸ਼ਲ ਸੈੱਲ ਦੀ ਟੀਮ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਹਵਾਈ ਅੱਡੇ 'ਤੇ ਸਪੁਰਦ ਕਰੇਗੀ।
ਕਾਬਿਲੇਗੌਰ ਹੈ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਸੀ। ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਹ ਕਤਲੇਆਮ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੋਸਟਮਾਰਟਮ ਦੌਰਾਨ ਸਿੱਧੂ ਦੇ ਸਰੀਰ 'ਤੇ 24 ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਯਾਨੀ ਕਾਤਲ ਮੂਸੇਵਾਲਾ ਨੂੰ ਕਿਸੇ ਵੀ ਕੀਮਤ 'ਤੇ ਜਿਉਂਦਾ ਨਹੀਂ ਛੱਡਣਾ ਚਾਹੁੰਦੇ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਹੈਡਮਾਸਟਰ IIM ਅਹਿਮਦਾਬਾਦ ਤੋਂ ਲੈਣਗੇ ਸਿਖਲਾਈ, ਅੱਜ 50 ਅਧਿਆਪਕ ਹੋਣਗੇ ਰਵਾਨਾ
- PTC NEWS