ਇੱਕ ਫ਼ਿਰ ਵਿਵਾਦਾਂ 'ਚ ਘਿਰਿਆ ਸਿੱਧੂ ਮੂਸੇਵਾਲਾ,ਨਾਭਾ ਪੁਲਿਸ ਦੇ ਅੜਿੱਕੇ ਚੜਿਆ ਮੂਸੇਵਾਲਾ

By  Shanker Badra June 6th 2020 01:50 PM

ਇੱਕ ਫ਼ਿਰ ਵਿਵਾਦਾਂ 'ਚ ਘਿਰਿਆ ਸਿੱਧੂ ਮੂਸੇਵਾਲਾ,ਨਾਭਾ ਪੁਲਿਸ ਦੇ ਅੜਿੱਕੇ ਚੜਿਆ ਮੂਸੇਵਾਲਾ:ਨਾਭਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਮੀਡੀਆ ਦੀਆਂ ਸੁਰਖ਼ੀਆਂ ਬਣਦਾ ਆ ਰਿਹਾ ਹੈ। ਆਪਣੇ ਗਾਣਿਆਂ ਵਿੱਚ ਹਿੰਸਾ ਅਤੇ ਹਥਿਆਰਾਂ ਦੀ ਵਰਤੋਂ ਕਰਨ ਕਰਨ ਵਾਲਾ ਸਿੱਧੂ ਮੂਸੇਵਾਲਾ ਅੱਜ ਫਿਰ ਤੋਂ ਇਕ ਨਵੇਂ ਵਿਵਾਦ 'ਚ ਫਸ ਗਿਆ ਹੈ। ਸ਼ਹਿਰ ਨਾਭਾ ਦੇ ਬੌੜਾਂ ਗੇਟ ਸਥਿਤ ਚੌਕ 'ਚ ਕੋਤਵਾਲੀ ਮੁਖੀ ਸਰਬਜੀਤ ਸਿੰਘ ਚੀਮਾ ਨੇ ਉਨ੍ਹਾਂ ਦੀ ਗੱਡੀ ਦਾ ਚਾਲਾਨ ਕੱਟਿਆ ਹੈ।

ਦਰਅਸਲ 'ਚ ਸਿੱਧੂ ਮੂਸੇਵਾਲਾ ਸ਼ਹਿਰ ਨਾਭਾ ਦੇ ਬੌੜਾਂ ਗੇਟ ਸਥਿਤ ਚੌਕ 'ਚੋਂ ਲੰਘ ਰਿਹਾ ਸੀ ਤਾਂ ਟ੍ਰੈਫਿਕ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੀ ਕਾਰ ਦੇ ਸ਼ੀਸ਼ਿਆਂ 'ਤੇ ਬਲੈਕ ਫਿਲਮਾਂ ਚੜ੍ਹਾਈਆਂ ਹੋਈਆਂ ਸਨ, ਜਦਕਿ ਹਾਈਕੋਰਟ ਨੇ ਇਨ੍ਹਾਂ 'ਤੇ ਪਾਬੰਦੀ ਲਗਾਈ ਹੋਈ ਹੈ। ਟ੍ਰੈਫਿਕ ਪੁਲਿਸ ਨੇ ਸਿੱਧੂ ਮੂਸੇਵਾਲਾ ਨੂੰ ਡੀ.ਐੱਸ.ਪੀ. ਕੋਲ ਲੈ ਗਏ, ਜਿੱਥੇ ਉਨ੍ਹਾਂ ਦਾ ਚਾਲਾਨ ਕੱਟ ਦਿੱਤਾ ਗਿਆ।

ਸਿੱਧੂ ਮੂਸੇਵਾਲਾ ਰੇਂਜ ਓਵਰ ਗੱਡੀ ਨੂੰ ਆਪ ਚਲਾ ਰਿਹਾ ਸੀ ਅਤੇ ਇਸ ਦੇ ਸ਼ੀਸ਼ੇ ਬਿਲਕੁਲ ਕਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਉਸ ਨੂੰ ਡੀ.ਐੱਸ.ਪੀ. ਦਫ਼ਤਰ ਲਿਜਾਣ ਉਪਰੰਤ ਛੱਡ ਦਿੱਤਾ ਹੈ ਪਰ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ,ਜਦਕਿ ਸਿੱਧੂ ਮੂਸੇਵਾਲਾ ਨੇ ਪੁਲਿਸ ਨਾਲ ਫਾਇਰਿੰਗ ਮਾਮਲੇ ਵਿੱਚ ਅਜੇ ਤੱਕ ਜ਼ਮਾਨਤ ਵੀ ਨਹੀਂ ਲਗਾਈ ਤੇ ਉਹ ਇਸ ਮਾਮਲੇ ਵਿੱਚ ਦੋਸ਼ੀ ਹੈ।

ਪੁਲਿਸ ਵੱਲੋਂ ਉਸਨੂੰ ਗ੍ਰਿਫ਼ਤਾਰ ਨਾ ਕਰਨਾ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਰਿਹਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਪਿਛਲੇ ਦਿਨੀਂ ਬਡਬਰ ਅਤੇ ਲੱਡਾ ਦੀ ਸ਼ੂਟਿੰਗ ਰੇਂਜ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਉਸ ਵੀਡੀਓ ਵਿਚ ਪੁਲਿਸ ਮੁਲਾਜ਼ਮਾਂ ਨਾਲ ਸਿੱਧੂ ਮੂਸੇਵਾਲਾ ਸ਼ੂਟਿੰਗ ਰੇਂਜ ਵਿੱਚ ਗੋਲੀ ਚਲਾਉਂਦਾ ਹੋਇਆ ਵਿਖਾਈ ਦੇ ਰਿਹਾ ਸੀ।

ਇਸ ਦੇ ਤਹਿਤ ਸੰਗਰੂਰ ਅਤੇ ਬਰਨਾਲਾ ਥਾਣਾ ਧਨੌਲਾ ( ਬਰਨਾਲਾ ) ‘ਚ ਸਿੱਧੂ ਮੂਸੇਵਾਲੇ ਸਮੇਤ ਪੁਲਸ ਅਧਿਕਾਰੀਆਂ ‘ਤੇ ਪਰਚਾ ਦਰਜ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਕਰਫ਼ਿਊ ਦੌਰਾਨ ਏ.ਕੇ. 47 ਨਾਲ ਫਾਇਰਿੰਗ ਕੀਤੀ ਸੀ। ਇਸ ਮਾਮਲੇ ਵਿੱਚ ਇੱਕ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਦੋਵਾਂ ਐਫਆਈਆਰਜ਼ ਵਿੱਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਸੀ।

-PTCNews

Related Post