ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲਾ : 5 ਪੁਲਿਸ ਮੁਲਾਜ਼ਮਾਂ ਸਮੇਤ DSP ਦੇ ਬੇਟੇ ਦੀ ਜ਼ਮਾਨਤ ਅਰਜ਼ੀ ਰੱਦ

By  Shanker Badra June 2nd 2020 07:12 PM -- Updated: June 2nd 2020 07:15 PM

ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲਾ : 5 ਪੁਲਿਸ ਮੁਲਾਜ਼ਮਾਂ ਸਮੇਤ DSP ਦੇ ਬੇਟੇ ਦੀ ਜ਼ਮਾਨਤ ਅਰਜ਼ੀ ਰੱਦ:ਬਰਨਾਲਾ : ਆਪਣੇ ਗਾਣਿਆਂ ਵਿੱਚ ਹਿੰਸਾ ਅਤੇ ਹਥਿਆਰਾਂ ਦੀ ਵਰਤੋਂ ਕਰਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲੇ 'ਚ ਅੱਜ ਬਰਨਾਲਾ ਅਦਾਲਤ 'ਚ ਸੁਣਵਾਈ ਹੋਈ ਹੈ। ਇਸ ਦੌਰਾਨ ਪਰਚੇ 'ਚ ਨਾਮਜਦ 5 ਪੁਲਿਸ ਮੁਲਾਜ਼ਮਾਂ ਸਮੇਤ ਡੀ.ਐੱਸ.ਪੀ. ਦੇ ਬੇਟੇ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਵਿਰੋਧੀ ਧਿਰ ਵਲੋਂ ਸੋਸ਼ਲ ਐਕਟਵਿਸਟ ਹਾਈਕੋਰਟ ਦੇ ਵਕੀਲ ਰਵੀ ਜੋਸ਼ੀ ਅਤੇ ਬਰਨਾਲਾ ਦੇ ਵਕੀਲ ਹਰਿੰਦਰਪਾਲ ਸਿੰਘ ਰਾਣੂੰ ਪੇਸ਼ ਹੋਏ ਸਨ। ਇਸ ਦੌਰਾਨ ਦੋਵੇਂ ਧਿਰਾਂ ਦਰਮਿਆਨ ਬਹਿਸ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਨਾਮਜ਼ਦ ਦੋਸ਼ੀਆਂ ਦੀਆਂ ਜ਼ਮਾਨਤਾਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਇਸ ਮਾਮਲੇ 'ਚ ਡੀ.ਐੱਸ.ਪੀ. ਦੇ ਬੇਟੇ ਜੰਗ ਸ਼ੇਰ ਸਿੰਘ, ਹੈੱਡ ਕਾਂਸਟੇਬਲ ਗੁਰਜਿੰਦਰ ਸਿੰਘ, ਗਗਨਦੀਪ ਸਿੰਘ ਕਾਂਸਟੇਬਲ, ਬਲਕਾਰ ਸਿੰਘ ਏ. ਐੱਸ. ਆਈ, ਹਰਵਿੰਦਰ ਸਿੰਘ ਕਾਂਸਟੇਬਲ ਅਤੇ ਜਸਵੀਰ ਸਿੰਘ ਕਾਂਸਟੇਬਲ ਵੱਲੋਂ ਅੰਤਰਿਮ ਜ਼ਮਾਨਤ ਅਰਜ਼ੀ ਲਾਈ ਗਈ ਸੀ, ਜਿਨ੍ਹਾਂ ਦੀ ਜ਼ਮਾਨਤ ਅਰਜੀ ਨੂੰ ਅੱਜ ਅਡੀਸ਼ਨਲ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਪਿਛਲੇ ਦਿਨੀਂ ਬਡਬਰ ਅਤੇ ਲੱਡਾ ਦੀ ਸ਼ੂਟਿੰਗ ਰੇਂਜ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਉਸ ਵੀਡੀਓ ਵਿਚ ਪੁਲਿਸ ਮੁਲਾਜ਼ਮਾਂ ਨਾਲ ਸਿੱਧੂ ਮੂਸੇਵਾਲਾ ਸ਼ੂਟਿੰਗ ਰੇਂਜ ਵਿੱਚ ਗੋਲੀ ਚਲਾਉਂਦਾ ਹੋਇਆ ਵਿਖਾਈ ਦੇ ਰਿਹਾ ਸੀ ,ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ DSP ਵੱਲੋਂ ਸ਼ੂਟਿੰਗ ਰੇਂਜ ‘ਤੇ ਤੈਨਾਤ ਕੀਤਾ ਗਿਆ ਸੀ। ਉਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਹੀ ਇਹ ਸਾਰੇ ਮਾਮਲੇ ਨੇ ਜ਼ੋਰ ਫੜ੍ਹਿਆ ਸੀ। ਇਸ ਦੇ ਤਹਿਤ ਸੰਗਰੂਰ ਅਤੇ ਬਰਨਾਲਾ ਥਾਣਾ ਧਨੌਲਾ ( ਬਰਨਾਲਾ ) 'ਚ ਸਿੱਧੂ ਮੂਸੇਵਾਲੇ ਸਮੇਤ ਪੁਲਸ ਅਧਿਕਾਰੀਆਂ 'ਤੇ ਪਰਚਾ ਦਰਜ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਕਰਫ਼ਿਊ ਦੌਰਾਨ ਏ.ਕੇ. 47 ਨਾਲ ਫਾਇਰਿੰਗ ਕੀਤੀ ਸੀ। ਇਸ ਮਾਮਲੇ ਵਿੱਚ ਇੱਕ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਦੋਵਾਂ ਐਫਆਈਆਰਜ਼ ਵਿੱਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਸੀ। -PTCNews

Related Post