ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਦਾ ਮੀਟਿੰਗ ਤੋਂ ਪਹਿਲਾਂ ਵੱਡਾ ਬਿਆਨ

By  Riya Bawa September 18th 2021 02:15 PM -- Updated: September 18th 2021 02:24 PM

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) 'ਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਸਿਖਰਾਂ 'ਤੇ ਪਹੁੰਚ ਚੁੱਕਿਆ ਹੈ। ਸੂਤਰਾਂ ਅਨੁਸਾਰ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਮੰਗ ਲਿਆ ਹੈ। ਪੰਜਾਬ ਕਾਂਗਰਸ ਭਵਨ ਵਿਚ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਵੱਡਾ ਧਮਾਕਾ ਕੀਤਾ ਹੈ।

ਮੁਹੰਮਦ ਮੁਸਤਫਾ ਦਾ ਟਵੀਟ

ਮੁਹੰਮਦ ਮੁਸਤਫਾ ਨੇ ਟਵੀਟ ਕਰਕੇ ਕਿਹਾ ਹੈ ਕਿ 2017 ਵਿਚ ਪੰਜਾਬ ਨੇ 80 ਵਿਧਾਇਕ ਕਾਂਗਰਸ ਨੂੰ ਦਿੱਤੇ। ਅਫ਼ਸੋਸ ਦੀ ਗੱਲ ਹੈ ਕਿ ਵਿਵਾਦਪੂਰਨ ਢੰਗ ਨਾਲ ਕਾਂਗਰਸੀਆਂ ਨੂੰ ਅਜੇ ਤੱਕ ਕਾਂਗਰਸ ਦਾ ਚੰਗਾ ਮੁੱਖ ਮੰਤਰੀ ਨਹੀਂ ਮਿਲਿਆ। ਸਾਢੇ ਚਾਰ ਸਾਲਾਂ ਦੀ ਲੰਮੀ ਉਡੀਕ ਤੋਂ ਬਾਅਦ ਅੱਜ ਪਾਰਟੀ ਕੋਲ ਇਕ ਚੰਗੇ ਨੇਤਾ ਦੀ ਚੋਣ ਕਰਨ ਦਾ ਮੌਕਾ ਹੈ। ਮੁਸਤਫਾ ਨੇ ਕਿਹਾ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ ਅਤੇ ਇਹ ਸਮਾਂ ਪਾਰਟੀ ਦੀ ਸ਼ਾਨ ਬਹਾਲ ਦਾ ਮੌਕਾ ਹੈ। ਇਹ ਮੌਕਾ ਦੇਣ ਲਈ ਪਾਰਟੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ।

/p>

 

ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੁਪਹਿਰ 3:00 ਵਜੇ ਰਾਜਪਾਲ ਭਵਨ ਜਾਣਗੇ। ਕੈਪਟਨ ਦੇ ਸਲਾਹਕਾਰ ਅਤੇ ਉਐਸਡੀ ਸਰਕਾਰੀ ਰਿਹਾਇਸ਼ ਪਹੁੰਚਣੇ ਸ਼ੁਰੂ ਹੋ ਗਏ ਹਨ। ਸੁਨੀਲ ਜਾਖੜ ਨੂੰ ਮੁੱਖ ਮੰਤਰੀ ਬਣਾਏ ਜਾਣ ਦੀਆਂ ਚਰਚਾਵਾਂ ਹਨ। ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਚੰਨੀ ਦੇ ਡਿਪਟੀ ਸੀਐਮ ਬਣਾਏ ਜਾਣ ਦੀਆਂ ਚਰਚਾਵਾਂ ਵੀ ਜਾਰੀ ਹਨ। ਇਸ ਦੇ ਇਲਾਵਾ ਵਿਧਾਇਕ ਪਰਗਟ ਸਿੰਘ , ਵਿਧਾਇਕ ਮਦਲ ਲਾਲ ਜਲਾਲਪੁਰ , ਸਿੱਧੂ ਨਵੇਂ ਮੰਤਰੀ ਹੋ ਸਕਦੇ ਹਨ।

Punjab Congress Crisis Live Updates: Captain Amarinder Singh warns of leaving party if removed as CM

-PTC News

Related Post