ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

By  Shanker Badra April 2nd 2019 11:51 AM -- Updated: April 2nd 2019 11:52 AM

ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਰ ਮਿਹਨਤੀ ਕਿਸਾਨ ਆਗੂਆਂ ਨੂੰ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਢੁਕਵੀ ਥਾਂ ਦਿੱਤੀ ਗਈ ਹੈ।

Sikander Singh Maluka farmers wing Organizational Structure ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

ਉਹਨਾਂ ਦੱਸਿਆ ਕਿ ਜਸਪਾਲ ਸਿੰਘ ਰਣੀਆਂ ਮੋਗਾ ਅਤੇ ਗੁਰਜੀਨਤ ਸਿੰਘ ਅਲੀ ਕਲਾਂ ਕਪੂਰਥਲਾ ਨੂੰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਗੁਰਨੇਕ ਸਿੰਘ ਢਿੱਲੋਂ ਜਲੰਧਰ, ਜਗਦੀਸ਼ ਸਿੰਘ ਬਾਘਾ ਪੁਰਾਣਾ ਅਤੇ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਪਟਿਆਲਾ ਨੂੰ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Sikander Singh Maluka farmers wing Organizational Structure ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

ਸਿਮਰਨਜੀਤ ਸਿੰਘ ਗੁਲਾਬ ਨਗਰ ਰਾਜਪੁਰਾ ਨੂੰ ਜਨਰਲ ਸਕੱਤਰ ਅਤੇ ਰਾਮ ਸਿੰਘ ਦੁਧਾਲਾ ਨਵਾਂਸ਼ਹਿਰ ਨੂੰ ਵਿੰਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

-PTCNews

Related Post