ਖਾਦਾਂ ਦੀਆਂ ਕੀਮਤਾਂ ’ਚ ਕੀਤੇ ਵਾਧੇ ਕਾਰਨ ਪੰਜਾਬ ਦੇ ਕਿਸਾਨਾਂ ਨੂੰ 1100 ਕਰੋੜ ਰੁਪਏ ਵਾਧੂ ਖ਼ਰਚਣੇ ਪਏ : ਮਲੂਕਾ

By  Shanker Badra May 19th 2021 06:29 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰ ਸਰਕਾਰ ਡਾਇਮੋਨੀਅਮ ਫੋਸਫੇਟ (ਡੀ.ਏ. ਪੀ) ਅਤੇ ਨਾਈਟਰੋਜਨ ਫੋਰਸਫਰਸ ਪੋਟਾਸ਼ (ਐਨ.ਪੀ.ਕੇ) ਕਿਸਾਨਾਂ ਨੂੰ ਸਬਸਿਡੀ ’ਤੇ ਦੇਵੇ ਤੇ ਕਿਹਾ ਕਿ ਦੋਹਾਂ ਖਾਦਾਂ ਦੀਆਂ ਕੀਮਤਾਂ ਵਿਚ 50 ਤੋਂ 60 ਫੀਸਦੀ ਵਾਧਾ ਪਹਿਲਾਂ ਹੀ ਕਰਜ਼ੇ ਦੇ ਜਾਲ ਵਿਚ ਫਸੇ ਕਿਸਾਨਾਂ ਦਾ ਲੱਕ ਤੋੜ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਖੇਤੀਬਾੜੀ ਪਹਿਲਾਂ ਹੀ ਲਾਹੇਵੰਦ ਨਹੀਂ ਰਹੀ। ਖਾਦਾਂ ਦੀਆਂ ਕੀਮਤਾਂ ਵਿਚ ਅਣਕਿਆਸਾ ਵਾਧਾ ਸੂਬੇ ਦੇ ਕਿਸਾਨਾਂ ’ਤੇ ਹੋਰ ਸਹਿਆ ਨਾਲ ਜਾ ਸਕਣ ਵਾਲਾ ਬੋਝ ਪਾ ਦੇਵੇਗਾ ਤੇ ਕਿਸਾਨਾਂ ਨੂੰ ਸਿਰਫ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਕਾਰਨ 1100 ਕਰੋੜ ਰੁਪਏ ਦਾ ਵਾਧੂ ਭਾਰ ਝੱਲਣਾ ਪਵੇਗਾ। ਉਹਨਾਂ ਕਿਹਾ ਕਿ ਇਸ ਵਾਧੇ ਦਾ ਖੇਤੀ ਅਰਕਚਾਰੇ ’ਤੇ ਚਿਰ ਕਾਲੀ ਅਸਰ ਪਵੇਗਾ ਤੇ ਇਹ ਕਿਸਾਨੀ ਲਈ ਤਬਾਹਕੁੰਨ ਸਾਬਤ ਹੋਵੇਗੀ।

Sikander Singh Maluka says Punjab farmers would have to cough up Rs 1100 crore more due to hike in fertilizer rates ਖਾਦਾਂ ਦੀਆਂ ਕੀਮਤਾਂ ’ਚ ਕੀਤੇ ਵਾਧੇ ਕਾਰਨ ਪੰਜਾਬ ਦੇ ਕਿਸਾਨਾਂ ਨੂੰ 1100 ਕਰੋੜ ਰੁਪਏ ਵਾਧੂ ਖ਼ਰਚਣੇ ਪਏ : ਸਿਕੰਦਰ ਸਿੰਘ ਮਲੂਕਾ

ਮਲੂਕਾ ਨੇ ਮੰਗ ਕੀਤੀ ਕਿ ਸਰਕਾਰ ਡੀ.ਏ.ਪੀ ਦੇ ਮਾਮਲੇ ਵਿਚ 700 ਤੋਂ 1200 ਰੁਪਏ ਤੱਕ ਵਾਧਾ ਕਰ ਕੇ 1900 ਰੁਪਏ ਪ੍ਰਤੀ ਥੈਲਾ ਕਰਨ ਅਤੇ ਐਨ.ਪੀ.ਕੇ ਦੇ ਮਾਮਲੇ ਵਿਚ 400 ਤੋਂ 800 ਰੁਪਏ ਪ੍ਰਤੀ ਥੈਲਾ ਕੀਤਾ ਗਿਆ ਵਾਧਾ ਵਾਪਸ ਲਵੇ। ਉਹਨਾਂ ਕਿਹਾ ਕਿ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਨਾਲ ਕਣਕ, ਝੋਨੇ ਤੇ ਮੱਕੀ ਦੀ ਪੈਦਾਵਾਰ ਤੋਂ ਕਿਸਾਨਾਂ ਦੀ ਆਮਦਨ ਘੱਟ ਜਾਵੇਗੀ ਤੇ ਡੀ.ਏ.ਪੀ ਵੱਡੀ ਪੱਧਰ ’ਤੇ ਵਰਤੋਂ ਕਰਨ ਵਾਲੇ ਆਲੂ ਤੇ ਗੰਨਾ ਉਤਪਾਦਕ ਕਿਸਾਨ ਵੀ ਬੁਰੀ ਤਰ੍ਹਾਂ ਪ੍ਰਭਾਵਤ ਹੋਣਗੇ। ਉਹਨਾਂ ਕਿਹਾ ਕਿ ਆਲੂ ਉਤਪਾਦਕ ਕਿਸਾਨ ਪ੍ਰਤੀ ਏਕੜ ਡੀ.ਏ.ਪੀ ਦੇ ਚਾਰ ਥੈਲੇ ਅਤੇ ਗੰਨਾ ਉਤਪਾਦਕ ਕਿਸਾਨ ਪ੍ਰਤੀ ਏਕੜ 3 ਥੈਲੇ ਡੀ.ਏ.ਪੀ ਪਾਉਂਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਨੂੰ ਪੁਰਾਣੇ ਰੇਟ ’ਤੇ ਡੀ.ਏ.ਪੀ ਦੇਣੀ ਚਾਹੀਦੀ ਹੈ।

Sikander Singh Maluka says Punjab farmers would have to cough up Rs 1100 crore more due to hike in fertilizer rates ਖਾਦਾਂ ਦੀਆਂ ਕੀਮਤਾਂ ’ਚ ਕੀਤੇ ਵਾਧੇ ਕਾਰਨ ਪੰਜਾਬ ਦੇ ਕਿਸਾਨਾਂ ਨੂੰ 1100 ਕਰੋੜ ਰੁਪਏ ਵਾਧੂ ਖ਼ਰਚਣੇ ਪਏ : ਸਿਕੰਦਰ ਸਿੰਘ ਮਲੂਕਾ

ਸ੍ਰੀ ਮਲੂਕਾ ਨੇ ਕਿਹਾ ਕਿ ਕਿਸਾਨਾਂ ਵਿਚ ਇਹ ਭਾਵਨਾ ਵੱਧ ਰਹੀ ਹੈ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨਾਲ ਵਿਤਕਰਾ ਕਰ ਰਹੀ ਹੈ ਤੇ ਤਿੰਨ ਨਫਤਰ ਭਰੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਇਹਨਾਂ ਨੂੰ ਸਬਕ ਸਿਖਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੁੰ ਬਦਲਾਖੋਰੀ ਦੀ ਇਹ ਕਾਰਵਾਈ ਤੁਰੰਤ ਬੰਦ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸਨੂੰ ਸਮਝਣਾ ਚਾਹੀਦਾ ਹੈ ਕਿ ਜੇਕਰ ਕਿਸਾਨ ਹੀ ਮਰ ਗਿਆ ਤਾਂ ਮੁਲਕ ਦਾ ਭੋਗ ਪੈ ਜਾਵੇਗਾ ਤੇ ਇਸਨੂੰ ਖਾਦਾਂ ਦੀਆਂ ਕੀਮਤਾਂ ਵਿਚ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

Sikander Singh Maluka says Punjab farmers would have to cough up Rs 1100 crore more due to hike in fertilizer rates ਖਾਦਾਂ ਦੀਆਂ ਕੀਮਤਾਂ ’ਚ ਕੀਤੇ ਵਾਧੇ ਕਾਰਨ ਪੰਜਾਬ ਦੇ ਕਿਸਾਨਾਂ ਨੂੰ 1100 ਕਰੋੜ ਰੁਪਏ ਵਾਧੂ ਖ਼ਰਚਣੇ ਪਏ : ਸਿਕੰਦਰ ਸਿੰਘ ਮਲੂਕਾ

ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਡੀਜ਼ਲ ਦੀਆ ਕੀਮਤਾਂ ਵਿਚ ਵੀ ਕਟੌਤੀ ਕੀਤੀ ਜਾਵੇ। ਉਹਨਾਂ ਕਿਹਾ ਕਿ ਪਿਛਲੇ ਇਕ ਸਾਲ ਵਿਚ ਡੀਜ਼ਲ ਕੀਮਤਾਂ ਵਿਚ 25 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਦਾ ਵਾਧਾ ਕੀਤਾ ਗਿਆ ਹੈ ,ਜਿਸ ਕਾਰਨ ਪੰਜਾਬ ਦੇ ਕਿਸਾਨਾਂ ਨੂੰ 500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅੰਨਦਾਤਾ ਪ੍ਰਤੀ ਆਪਣਾ ਫਰਜ਼ ਸਮਝਣਾ ਚਾਹੀਦਾ ਹੈ ਤੇ ਡੀਜ਼ਲ ’ਤੇ ਸੂਬੇ ਦੇ ਹਿੱਸੇ ਦਾ ਵੈਟ ਜੋ ਕਿ ਦੇਸ਼ ਵਿਚ ਸਭ ਤੋਂ ਜ਼ਿਆਦਾ ਹੈ, ਘੱਟ ਕਰਨਾ ਚਾਹੀਦਾ ਹੈ।

-PTCNews

Related Post