ਅਫ਼ਗਾਨਿਸਤਾਨ ਵਿਚ ਰਹਿ ਰਹੇ ਸਿੱਖ ਪਰਿਵਾਰਾਂ ਨੂੰ ਸੁਰੱਖਿਅਤ ਸਥਾਨ 'ਤੇ ਮੁੜ ਵਸਾਉਣ ਦਾ ਕੀਤਾ ਜਾਵੇਗਾ ਯਤਨ:ਜਥੇਦਾਰ ਹਰਪ੍ਰੀਤ ਸਿੰਘ

By  Shanker Badra March 28th 2020 05:31 PM

ਅਫ਼ਗਾਨਿਸਤਾਨ ਵਿਚ ਰਹਿ ਰਹੇ ਸਿੱਖ ਪਰਿਵਾਰਾਂ ਨੂੰ ਸੁਰੱਖਿਅਤ ਸਥਾਨ 'ਤੇ ਮੁੜ ਵਸਾਉਣ ਦਾ ਕੀਤਾ ਜਾਵੇਗਾ ਯਤਨ:ਜਥੇਦਾਰ ਹਰਪ੍ਰੀਤ ਸਿੰਘ:ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਲਾਕਡਾਉਨ ਦੀ ਸਥਿਤੀ ਖ਼ਤਮ ਹੁੰਦਿਆ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਮਰੀਕਾ, ਇੰਗਲੈਂਡ ਅਤੇ ਦਿੱਲੀ ਵਿਚ ਰਹਿ ਰਹੇ ਅਫਗਾਨ ਸਿੱਖ ਆਗੂਆਂ ਨਾਲ ਮਸ਼ਵਰਾ ਕਰ ਕੇ ਅਫ਼ਗਾਨਿਸਤਾਨ ਵਿਚ ਰਹਿ ਰਹੇ ਸਿੱਖ ਪਰਿਵਾਰਾਂ ਨੂੰ ਅਫ਼ਗਾਨਿਸਤਾਨ 'ਚੋਂ ਬਾਹਰ ਕੱਢ ਕੇ ਸੁਰੱਖਿਅਤ ਸਥਾਨ 'ਤੇ ਮੁੜ ਵਸਾਉਣ ਦਾ ਯਤਨ ਕੀਤਾ ਜਾਵੇਗਾ।

ਅਫ਼ਗਾਨਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਲਈ ਵੀ ਕੋਈ ਠੋਸ ਨੀਤੀ ਬਣਾਈ ਜਾਵੇਗੀ। ਜੇ ਜਰੂਰਤ ਪਈ ਤਾਂ ਵਿਦੇਸ਼ੀ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆ ਦੇ ਮੁਖੀਆਂ ਰਾਹੀਂ ਯੂਐਨਓ ਤੱਕ ਵੀ ਪਹੁੰਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਮੌਜੂਦਾ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਲਾਸ਼ਾਂ ਨੇ ਸਿੱਖਾਂ ਦੇ ਹੀ ਨਹੀਂ ਸਗੋਂ ਮਾਨਵਤਾ ਪੱਖੀ ਹਿਰਦਿਆ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਲਾਕਡਾਉਨ ਖਤਮ ਹੁੰਦਿਆਂ ਅਫਗਾਨਿਸਤਾਨ ਭਾਰਤ ਅਤੇ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਵਿਚੋਂ ਅੰਤਰ-ਰਾਸ਼ਟਰੀ ਸਿੱਖ ਚਿੰਤਕਾਂ ਦਾ ਵਫਦ ਭੇਜਣ ਬਾਰੇ ਵੀ ਵਿਚਾਰ ਕੀਤੀ ਜਾਵੇਗੀ।

-PTCNews

Related Post