ਗੁਰਪਤਵੰਤ ਸਿੰਘ ਪੰਨੂੰ ਨੇ ਇਸ CM ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਦਿੱਤੀ ਧਮਕੀ

By  Shanker Badra July 30th 2021 10:06 PM

ਹਿਮਾਚਲ ਪ੍ਰਦੇਸ਼ : ਸਿੱਖਸ ਫ਼ਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਧਮਕੀ ਦਿੱਤੀ ਹੈ। ਸੂਤਰਾਂ ਅਨੁਸਾਰ SFJ ਦੇ ਪੰਨੂੰ ਦੀ ਇਕ ਆਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।

ਗੁਰਪਤਵੰਤ ਸਿੰਘ ਪੰਨੂੰ ਨੇ ਇਸ CM ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਦਿੱਤੀ ਧਮਕੀ

ਇਸ ਆਡੀਓ 'ਚ ਗੁਰਪਤਵੰਤ ਸਿੰਘ ਪੰਨੂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਤਿਰੰਗਾ ਨਾ ਲਹਿਰਾਉਣ ਦੀ ਧਮਕੀ ਦਿੱਤੀ ਗਈ ਹੈ। ਦੂਜੇ ਪਾਸੇ ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਉਹ 15 ਅਗਸਤ ਨੂੰ ਤਿਰੰਗਾ ਜ਼ਰੂਰ ਲਹਿਰਾਉਣਗੇ। ਇਸ ਮਾਮਲੇ 'ਚ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਹਿਮਾਚਲ ਪੁਲਸ ਵੱਲੋਂ 15 ਅਗਸਤ ਨੂੰ ਮੁੱਖ ਰੱਖਦਿਆਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਗੁਰਪਤਵੰਤ ਸਿੰਘ ਪੰਨੂੰ ਨੇ ਇਸ CM ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਦਿੱਤੀ ਧਮਕੀ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਖੁਫੀਆ ਤੰਤਰ ਵੀ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਤੋਂ ਪਹਿਲਾਂ ਗੁਰਪਤਵੰਤ ਸਿੰਘ ਪੰਨੂੰ ਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਲਈ ਢਾਈ ਲੱਖ ਅਮਰੀਕੀ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਸੀ।

ਗੁਰਪਤਵੰਤ ਸਿੰਘ ਪੰਨੂੰ ਨੇ ਇਸ CM ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਦਿੱਤੀ ਧਮਕੀ

ਦੱਸ ਦੇਈਏ ਕਿ ਪਿਛਲੇ ਸਾਲ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਵਧਾਵਾ ਸਿੰਘ ਸਮੇਤ 9 ਲੋਕਾਂ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਉਸ ਨੂੰ ਅੱਤਵਾਦੀ ਘੋਸ਼ਿਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਗੁਰਪਤਵੰਤ ਸਿੰਘ ਪੰਨੂੰ ਨੇ ਇਕ ਆਡੀਓ ਜਾਰੀ ਕਰਦਿਆਂ ਕੇਂਦਰ ਸਰਕਾਰ ਨੂੰ ਇਹ ਕਹਿ ਕੇ ਧਮਕੀ ਦਿੱਤੀ ਸੀ ਕਿ ਖਾਲਿਸਤਾਨ ਦਾ ਝੰਡਾ ਲਾਲ ਕਿਲ੍ਹੇ 'ਤੇ 15 ਅਗਸਤ ਨੂੰ ਲਹਿਰਾਇਆ ਜਾਵੇਗਾ।

-PTCNews

Related Post