ਪਾਕਿਸਤਾਨ ’ਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਅਗਵਾ

By  Shanker Badra September 22nd 2020 11:31 AM

ਪਾਕਿਸਤਾਨ ’ਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਅਗਵਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਨੂੰ ਅਗਵਾ ਕਰਨ ਦਾ ਨੋਟਿਸ ਲੈਂਦਿਆਂ ਪਾਕਿਸਤਾਨ ਵਿਚ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। [caption id="attachment_432992" align="aligncenter" width="300"] ਪਾਕਿਸਤਾਨ ’ਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਅਗਵਾ[/caption] ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਸਿੱਖਾਂ ਦੀਆਂ ਲੜਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਅੰਦਰ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। [caption id="attachment_432990" align="aligncenter" width="300"] ਪਾਕਿਸਤਾਨ ’ਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਅਗਵਾ[/caption] ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾ ਸਾਹਿਬ ਤੋਂ ਸਿੱਖ ਲੜਕੀ ਨੂੰ ਅਗਵਾ ਕਰਨਾ ਸਿੱਖਾਂ ਨੂੰ ਦਬਾਉਣ ਵਾਲੀ ਘਟਨਾ ਹੈ। ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। [caption id="attachment_432993" align="aligncenter" width="299"] ਪਾਕਿਸਤਾਨ ’ਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਅਗਵਾ[/caption] ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਘਟਨਾ ਨੂੰ ਲੈ ਕੇ ਪਾਕਿਸਤਾਨ ਸਰਕਾਰ ਨਾਲ ਗੱਲ ਕਰੇ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਹਵਾਲੇ ਕੀਤਾ ਜਾਵੇ। ਭਾਈ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਘਟਗਿਣਤੀਆਂ ਦੀਆਂ ਸੁਰੱਖਿਆ ਸਬੰਧੀ ਵੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। -PTCNews

Related Post