ਤਰਨਤਾਰਨ ਵਿਖੇ ਡੇਰਾ ਸੱਚਾ ਸੌਦਾ ਦੇ ਹੋਣ ਵਾਲੇ ਸਮਾਗਮ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ

By  Jasmeet Singh July 14th 2022 01:53 PM -- Updated: July 14th 2022 02:23 PM

ਤਰਨਤਾਰਨ, 14 ਜੁਲਾਈ: ਤਰਨਤਾਰਨ ਦੇ ਜੀਤਾ ਰਿਜੋਰਟਸ ਵਿਖੇ ਡੇਰਾ ਸੱਚਾ ਸੌਦਾ ਦੇ ਸੇਵਕਾਂ ਵੱਲੋਂ ਇੱਕ ਸਮਾਗਮ ਰੱਖਿਆ ਗਿਆ ਸੀ ਸਮਾਗਮ ਹੋਣ ਦੀ ਭਿਣਕ ਵੱਖ ਵੱਖ ਸਿੱਖ ਜਥੇਬੰਦੀਆਂ ਨੂੰ ਪੈਣ ਤੇ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨਾਲ ਜੁੜੇ ਲੋਕ ਸਮਾਗਮ ਵਾਲੀ ਜਗ੍ਹਾ ਤੇ ਪਹੁੰਚ ਗਏ ਅਤੇ ਹੋਣ ਵਾਲੇ ਸਮਾਗਮ ਦਾ ਵਿਰੋਧ ਪ੍ਰਸ਼ਾਸਨ ਸ਼ੁਰੂ ਕਰ ਦਿੱਤਾ। ਜਿਸਤੋਂ ਬਾਅਦ ਦੋਵਾਂ ਧਿਰਾਂ ਵਿੱਚ ਟਕਰਾ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਕੀਤੀ ਗਈ। ਸਿੱਖ ਜਥੇਬੰਦੀਆਂ ਦੇ ਵਿਰੋਧ ਦੇ ਚੱਲਦਿਆਂ ਡੇਰਾ ਪ੍ਰੇਮੀਆਂ ਦਾ ਸਮਾਗਮ ਨਹੀਂ ਹੋ ਸਕਿਆ ਅਤੇ ਮੋਕੇ 'ਤੇ ਪਹੁੰਚੇ ਸਿੱਖ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਗੁਰੂਆਂ ਦੀ ਧਰਤੀ 'ਤੇ ਡੇਰੇ ਸੱਚੇ ਸੌਦੇ ਦਾ ਪ੍ਰੋਗਰਾਮ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਗਰ ਹੁੰਦਾ ਹੈ ਤਾਂ ਅਸੀਂ ਉਸਦਾ ਵਿਰੋਧ ਕਰਾਂਗੇ, ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪ੍ਰਸ਼ਾਸਨ ਇਹ ਸਮਾਗਮ ਹੋਣ ਦਿੰਦਾ ਤਾਂ ਮਹੌਲ ਖਰਾਬ ਹੋ ਸਕਦਾ ਹੈ, ਜਿਸਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੀ ਹੋਵੇਗੀ। ਉੱਧਰ ਮੋਕੇ 'ਤੇ ਪਹੁੰਚੇ ਥਾਣਾ ਸਿਟੀ ਤਰਨਤਾਰਨ ਦੇ ਐਸਐਚਓ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਨੇ ਇਥੇ ਡੇਰੇ ਦਾ ਪ੍ਰੋਗਰਾਮ ਹੋਣ ਦੀ ਸ਼ਿਕਾਇਤ ਕੀਤੀ ਸੀ ਲੇਕਿਨ ਉਹ ਇਥੇ ਆਏ ਹਨ, ਜਦੋਂ ਪੁੱਛ-ਪੜਤਾਲ ਕੀਤੀ ਗਈ ਥਾਂ ਇੱਥੇ ਕੋਈ ਸਮਾਗਮ ਚਾਲੂ ਨਹੀਂ ਹੋਇਆ ਸੀ। ਇਹ ਵੀ ਪੜ੍ਹੋ: ਅਨਮੋਲ ਬਿਸ਼ਨੋਈ ਤੇ ਸਚਿਨ ਬਿਸ਼ਨੋਈ ਦੇ ਫਰਜ਼ੀ ਪਾਸਪੋਰਟ ਬਣਾਉਣ ਦੇ ਦੋਸ਼ 'ਚ ਪੰਜ ਗ੍ਰਿਫ਼ਤਾਰ


ਬੇਅਦਬੀ ਮਾਮਲਾ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਬੇਅਦਬੀ ਮਾਮਲਿਆਂ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੇ ਚਲਾਨ ਦੀ ਕਾਪੀ ਸੌਂਪ ਦਿੱਤੀ ਹੈ। ਇਹ ਰਿਪੋਰਟ ਡੇਰਾ ਮੁਖੀ ਵੱਲੋਂ ਦਾਇਰ ਪਟੀਸ਼ਨ ਦੇ ਜਵਾਬ ਵਿੱਚ ਦਾਇਰ ਕੀਤੀ ਗਈ ਸੀ, ਜਿਸ ਵਿੱਚ ਪੰਜਾਬ ਦੇ 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਸੁਣਵਾਈ ਦੌਰਾਨ ਕੋਈ ਬਹਿਸ ਨਹੀਂ ਹੋਈ ਕਿਉਂਕਿ ਪੰਜਾਬ ਦੇ ਐਡਵੋਕੇਟ ਜਨਰਲ ਦਿੱਲੀ ਵਿੱਚ ਸਨ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 19 ਜੁਲਾਈ ਲਈ ਮੁਲਤਵੀ ਕਰ ਦਿੱਤੀ ਹੈ। -PTC News

Related Post