ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ 'ਚ ਕਾਂਗਰਸ ਖਿਲਾਫ਼ ਰੋਸ ਪ੍ਰਦਰਸ਼ਨ

By  Shanker Badra November 1st 2018 01:42 PM -- Updated: November 1st 2018 01:48 PM

ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ 'ਚ ਕਾਂਗਰਸ ਖਿਲਾਫ਼ ਰੋਸ ਪ੍ਰਦਰਸ਼ਨ:ਪੰਜਾਬ ਸਕੂਲ ਸਿੱਖਿਆ ਬੋਰਡ ਦੀ 11ਵੀਂ ਤੇ 12ਵੀਂ ਦੀ ਕਿਤਾਬ ਵਿਚ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੰਮ੍ਰਿਤਸਰ 'ਚ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ।ਇਹ ਰੋਸ ਧਰਨਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਸ਼ੁਰੂ ਕੀਤਾ ਗਿਆ ਹੈ।ਇਸ ਸਬੰਧੀ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਕੇ ਟਾਊਨ ਹਾਲ ਵਿਚ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾ ਰਿਹਾ ਹੈ।ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਧਰਨਾ ਪ੍ਰਦਰਸ਼ਨ 2 ਲਈ ਕੀਤਾ ਜਾ ਰਿਹਾ ਹੈ।ਜਿਸ ਲਈ ਪਹਿਲੇ 24 ਘੰਟੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਗਲੇ 24 ਘੰਟੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਧਰਨੇ ਦੀ ਅਗਵਾਈ ਕਰਨਗੇ।Sikh history matter SAD Amritsar Congress Against Protest ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ,ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ,ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ , ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸੈਂਕੜੇ ਵਰਕਰਾਂ ਨਾਲ ਧਰਨੇ 'ਤੇ ਬੈਠੇ ਹਨ।Sikh history matter SAD Amritsar Congress Against Protest ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ।ਉਨ੍ਹਾਂ ਨੇ ਕਿਹਾ ਕਿ ਸਿੱਖ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਕੇ ਬੱਜਰ ਗੁਨਾਹ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਸਿਲੇਬਸ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੁਆਰਾ ਤਿਆਰ ਕਰਵਾਈਆਂ ਇਤਿਹਾਸ ਦੀਆਂ ਕਿਤਾਬਾਂ ਸਿੱਖ ਭਾਈਚਾਰੇ ਨੂੰ ਸਵੀਕਾਰ ਨਹੀਂ ਹਨ।ਉਹਨਾਂ ਕਿਹਾ ਕਿ ਇਹ ਗੱਲ ਛੇਤੀ ਸਪੱਸ਼ਟ ਹੋ ਗਈ ਹੈ ਕਿ ਸਿੱਖ ਇਤਿਹਾਸ ਨਾਲ ਵਾਰ ਵਾਰ ਜਾਣਬੁੱਝ ਕੇ ਛੇੜਖਾਨੀ ਕੀਤੀ ਗਈ ਹੈ ਤਾਂ ਕਿ ਸਾਡੀਆਂ ਅਗਲੀਆਂ ਪੀੜੀਆਂ ਆਪਣੀ ਵਿਰਾਸਤ ਉੱਤੇ ਫਖ਼ਰ ਮਹਿਸੂਸ ਕਰਨਾ ਬੰਦ ਕਰ ਦੇਣ।Sikh history matter SAD Amritsar Congress Against Protest ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਦਰਸਾਇਆ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਸਿੱਖ ਇਤਿਹਾਸ ਨਾਲ ਛੇੜਛਾੜ ਕਰ ਰਹੀ ਹੈ ਅਤੇ ਇਸ ਨੀਤੀ 'ਤੇ ਚੱਲ ਰਹੀ ਹੈ ਕਿ ਜਿਸ ਕੌਮ ਨੂੰ ਖ਼ਤਮ ਕਰਨਾ ਹੋਵੇ ਉਸ ਦਾ ਇਤਿਹਾਸ ਖ਼ਤਮ ਕਰ ਦੇਣਾ ਚਾਹੀਦਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਨੂੰ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਇਸ ਬੱਜਰ ਗ਼ਲਤੀ ਲਈ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾਵੇ।Sikh history matter SAD Amritsar Congress Against Protest ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਤੱਕ ਅਕਾਲੀ ਦਲ ਚੁੱਪ ਨਹੀਂ ਬੈਠੇਗਾ।ਉਨ੍ਹਾਂ ਨੇ ਕਿਹਾ ਕਿ 1984 ਦੇ ਦੋਸ਼ੀਆਂ ਨੂੰ ਸਖ਼ਤ ਅਤੇ ਜਲਦੀ ਸਜ਼ਾ ਮਿਲਣੀ ਚਾਹੀਦੀ ਹੈ।ਮਜੀਠੀਆ ਨੇ ਕਿਹਾ ਕਿ ਸਿੱਖ ਕੌਮ ਨੂੰ ਖ਼ਤਮ ਕਰਨ ਲਈ ਕਾਂਗਰਸ ਨੇ ਸਾਜਿਸ਼ ਰਚੀ ਹੈ।ਉਹਨਾਂ ਕਿਹਾ ਕਿ ਅਜਿਹਾ ਕਰਕੇ ਉਹ ਸਿੱਖ ਇਤਿਹਾਸ ਅਤੇ ਸੱਭਿਆਚਾਰ ਨੂੰ ਤੋੜਣ ਮਰੋੜਣ ਦੀ ਉਸ ਸਾਜ਼ਿਸ਼ ਦਾ ਹਿੱਸੇਦਾਰ ਬਣ ਗਿਆ ਹੈ,ਜਿਸ ਤਹਿਤ ਮਹਾਨ ਗੁਰੂ ਸਾਹਿਬਾਨਾਂ ਅਤੇ ਧਾਰਮਿਕ ਗ੍ਰੰਥਾਂ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।Sikh history matter SAD Amritsar Congress Against Protest ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੂੰ ਕਿਹਾ ਹੈ ਕਿ ਉਹ ਜੁਆਬ ਦੇਵੇ ਕਿ ਕਿ ਉਸ ਦੀ ਸਰਕਾਰ ਨੇ ਇਤਿਹਾਸ ਦੀ ਕਿਤਾਬਾਂ ਵਿਚ ਜੋ ਇਹ ਲਿਖਿਆ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਨਹੀਂ ਸੀ ਕੀਤਾ, ਸਿਰਫ ਜੁਰਮਾਨਾ ਕੀਤਾ ਸੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਸਾਹਿਬ ਦੀ ਜੰਗ ਵਿਚੋਂ ਪੰਜ ਪਿਆਰਿਆਂ ਦੇ ਆਖਣ ਉੱਤੇ ਨਹੀਂ ਸੀ ਗਏ, ਸਗੋਂ ਚੁੱਪ ਚੁਪੀਤੇ ਖਿਸਕ ਗਏ ਸਨ, ਕੀ ਉਹ ਬਤੌਰ ਸਿੱਖ ਅਤੇ ਕਾਂਗਰਸ ਪ੍ਰਤੀਨਿਧੀ ਇਸ ਨੂੰ ਸਹੀ ਮੰਨਦਾ ਹੈ ?

-PTCNews

Related Post