ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ   

By  Shanker Badra June 4th 2021 11:36 AM

ਅੰਮ੍ਰਿਤਸਰ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।

Sikh jatha will not be able go to Pakistan on the Martyrdom Day of Sri Guru Arjun Dev Ji ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਿਲੀ ਜਾਣਕਾਰੀ ਅਨੁਸਾਰ ਵਿਸ਼ਵ ਮਹਾਂਮਾਰੀ ਕੋਰੋਨਾ ਦਾ ਹਵਾਲਾ ਦੇ ਕੇ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਤਿਆਰੀਆਂ ਮੁਕੰਮਲ ਸਨ ਅਤੇ ਭਾਰਤ ਸਰਕਾਰ ਵੱਲੋਂ ਵੀ ਜਥੇ ਲਈ ਕਿਸੇ ਕਿਸਮ ਦੀ ਅਜੇ ਤੱਕ ਮਨਾਹੀ ਨਹੀਂ ਸੀ ਕੀਤੀ ਗਈ।

Sikh jatha will not be able go to Pakistan on the Martyrdom Day of Sri Guru Arjun Dev Ji ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।

Sikh jatha will not be able go to Pakistan on the Martyrdom Day of Sri Guru Arjun Dev Ji ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਉਨ੍ਹਾਂ ਦੱਸਿਆ ਕਿ ਇਹ ਜਥਾ 14 ਜੂਨ ਨੂੰ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

-PTCNews

Related Post