ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਨੇ ਉਤਸ਼ਾਹ ਨਾਲ ਮਨਾਇਆ     

By  Shanker Badra October 9th 2020 06:25 PM

ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਨੇ ਉਤਸ਼ਾਹ ਨਾਲ ਮਨਾਇਆ:ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਭਾਈ ਤਾਰੂ ਸਿੰਘ ਜੀ ਦੇ ਨਗਰ ਪੂਹਲਾ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ, ਜਿਸ ਵਿਚ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਨਾਮਵਰ ਰਾਗੀ, ਢਾਡੀ, ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਨਾਲ ਜੋੜਿਆ।

ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਨੇ ਉਤਸ਼ਾਹ ਨਾਲ ਮਨਾਇਆ

ਇਸ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਿੱਖ ਜਗਤ ਲਈ ਪ੍ਰੇਰਣਾ ਦਾ ਉਹ ਸੋਮਾ ਹੈ, ਜੋ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਆਖਿਆ ਕਿ ਅਜੋਕੀ ਸਿੱਖ ਨੌਜੁਆਨੀ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਦਿਸ਼ਾ ਨਿਰਧਾਰਤ ਕਰਨੀ ਚਾਹੀਦੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਸੰਬੋਧਨ ਦੌਰਾਨ ਸਿੱਖ ਕੌਮ ਨੂੰ ਇਕਜੁਟ ਹੋਣ ਦਾ ਸੰਦੇਸ਼ ਵੀ ਦਿੱਤਾ।

ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਨੇ ਉਤਸ਼ਾਹ ਨਾਲ ਮਨਾਇਆ

ਉਨ੍ਹਾਂ ਆਖਿਆ ਕਿ ਵਰਤਮਾਨ ਸਮੇਂ ਅੰਦਰ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਦਾ ਇਕੋ ਇਕ ਹੱਲ ਕੌਮੀ ਏਕਤਾ ਹੀ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਸੰਗਤ ਨੂੰ ਭਾਈ ਤਾਰੂ ਸਿੰਘ ਜੀ ਦੇ 300 ਸਾਲਾ ਜਨਮ ਦਿਹਾੜੇ ਦੀ ਵਧਾਈ ਦਿੱਤੀ, ਉਥੇ ਹੀ ਗੁਰਬਾਣੀ ਦੀ ਸੇਧ ਵਿਚ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾ ਕੇ ਸਿੱਖ ਜਾਚ ਨੂੰ ਹੋਰ ਦ੍ਰਿੜ੍ਹ ਕੀਤਾ। ਸਮਾਗਮ ਦੌਰਾਨ ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਤੇ ਭਾਈ ਅਜਾਇਬ ਸਿੰਘ ਅਭਿਆਸੀ ਸਮੇਤ ਹੋਰਾਂ ਨੇ ਵੀ ਵਿਚਾਰ ਸਾਂਝੇ ਕੀਤੇ।

ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਨੇ ਉਤਸ਼ਾਹ ਨਾਲ ਮਨਾਇਆ

ਇਸ ਸਮੇਂ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਤੇ ਭਾਈ ਸਤਿੰਦਰਬੀਰ ਸਿੰਘ ਅਤੇ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਅਵਤਾਰ ਸਿੰਘ ਘਰਿਆਲਾ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਵਿਰਸਾ ਸਿੰਘ ਵਟਲੋਹਾ, ਬਾਬਾ ਸੋਹਣ ਸਿੰਘ ਬੀੜ ਸਾਹਿਬ ਵਾਲੇ, ਬਾਬਾ ਸੁਖਚੈਨ ਸਿੰਘ, ਬਾਬਾ ਰਘਬੀਰ ਸਿੰਘ, ਭਾਈ ਸੁਖਜੀਤ ਸਿੰਘ ਬੁੱਢਾ ਦਲ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਗੁਰਬਚਨ ਸਿੰਘ ਕਲਸੀਆ, ਭਾਈ ਮਨਬੀਰ ਸਿੰਘ ਪਹੂਵਿੰਡ ਸਮੇਤ ਸੰਗਤਾਂ ਮੌਜੂਦ ਸਨ।

-PTCNews

Related Post