ਪੰਜ ਮੈਂਬਰੀ ਜਾਂਚ ਕਮੇਟੀ ਸਾਹਿਤਕ ਸਰਮਾਏ ਦੀ ਪਾਰਦਰਸ਼ੀ ਤਰੀਕੇ ਨਾਲ ਕਰੇਗੀ ਪੜਤਾਲ : ਭਾਈ ਗੋਬਿੰਦ ਸਿੰਘ ਲੌਂਗੋਵਾਲ

By  Shanker Badra June 17th 2019 04:19 PM

ਪੰਜ ਮੈਂਬਰੀ ਜਾਂਚ ਕਮੇਟੀ ਸਾਹਿਤਕ ਸਰਮਾਏ ਦੀ ਪਾਰਦਰਸ਼ੀ ਤਰੀਕੇ ਨਾਲ ਕਰੇਗੀ ਪੜਤਾਲ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ ਸਿੱਖ ਰੈਫਰੈਂਸ ਲਾਇਬ੍ਰੇ੍ਰਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਕਮੇਟੀ ਕਾਇਮ ਕਰ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦਲਮੇਘ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

Sikh Reference Library five member committee inquiry :Bhai Gobind Singh Longowal ਪੰਜ ਮੈਂਬਰੀ ਜਾਂਚ ਕਮੇਟੀ ਸਾਹਿਤਕ ਸਰਮਾਏ ਦੀ ਪਾਰਦਰਸ਼ੀ ਤਰੀਕੇ ਨਾਲ ਕਰੇਗੀ ਪੜਤਾਲ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਦੱਸਣਯੋਗ ਹੈ ਕਿ ਜੂਨ 1984 ’ਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਦੌਰਾਨ ਚੁਰਾਇਆ ਗਿਆ ਸਿੱਖ ਕੌਮ ਦਾ ਸਾਹਿਤਕ ਸਰਮਾਇਆ ਵਾਪਸ ਆਉਣ ਦੀਆਂ ਖ਼ਬਰਾਂ ਪ੍ਰਕਾਸ਼ਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨੀਂ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਦੀ ਇਕ ਇਕੱਤਰਤਾ ਕਰਕੇ ਵੱਡੀ ਗਿਣਤੀ ਵਿਚ ਸਾਹਿਤਕ ਖ਼ਜ਼ਾਨਾ ਵਾਪਸ ਨਾ ਮਿਲਣ ਦਾ ਦਾਅਵਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਬੰਧੀ ਉੱਚ ਪੱਧਰੀ ਸਬ-ਕਮੇਟੀ ਬਣਾਉਣ ਦੀ ਸਿਫ਼ਾਰਸ਼ ਵੀ ਕੀਤੀ ਗਈ ਸੀ।ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਅਤੇ ਕਾਰਜਸ਼ਾਲੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਸਮੇਂ ਆਖਿਆ ਸੀ ਕਿ ਜਲਦ ਹੀ ਉੱਚ ਪੱਧਰੀ ਜਾਂਚ ਕਮੇਟੀ ਗਠਤ ਹੋਵੇਗੀ।

Sikh Reference Library five member committee inquiry :Bhai Gobind Singh Longowal ਪੰਜ ਮੈਂਬਰੀ ਜਾਂਚ ਕਮੇਟੀ ਸਾਹਿਤਕ ਸਰਮਾਏ ਦੀ ਪਾਰਦਰਸ਼ੀ ਤਰੀਕੇ ਨਾਲ ਕਰੇਗੀ ਪੜਤਾਲ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੰਡਿਆਲਾ ਗੁਰੂ ਵਿਖੇ ਗੰਨ ਹਾਊਸ ‘ਚੋਂ ਕੰਧ ਪਾੜ ਕੇ ਭਾਰੀ ਮਾਤਰਾ ‘ਚ ਅਸਲਾ ਚੋਰੀ

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਆਈਆਂ ਖ਼ਬਰਾਂ ਦੀ ਤਹਿ ਤੱਕ ਜਾਣ ਲਈ ਬਣਾਈ ਗਈ ਕਮੇਟੀ ਪਾਰਦਰਸ਼ੀ ਢੰਗ ਨਾਲ ਜਾਂਚ ਕਰੇਗੀ।ਉਨ੍ਹਾਂ ਆਖਿਆ ਕਿ ਇਹ ਮਾਮਲਾ ਕਿਉਂਕਿ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਜਾਂਚ ਕਮੇਟੀ 1984 ਤੋਂ ਲੈ ਕੇ ਹੁਣ ਤੱਕ ਦਾ ਰਿਕਾਰਡ ਵਾਚਣ ਉਪਰੰਤ ਆਪਣੀ ਰਿਪੋਰਟ ਦੇਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮੰਤਵ ਸੰਗਤਾਂ ਨੂੰ ਸੱਚਾਈ ਦੇ ਰੂਬਰੂ ਕਰਨਾ ਹੈ।ਉਨ੍ਹਾਂ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਜੇਕਰ ਇਸ ਮਾਮਲੇ ਸਬੰਧੀ ਕਿਸੇ ਕਿਸਮ ਦੀ ਊਣਤਾਈ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਜੇਕਰ ਇਲਜ਼ਾਮ ਸਾਬਤ ਨਾ ਹੋਏ ਤਾਂ ਸਬੰਧਤਾਂ ਖ਼ਿਲਾਫ਼ ਵੀ ਕੇਸ ਅਵੱਸ਼ ਦਰਜ਼ ਹੋਵੇਗਾ।

-PTCNews

Related Post