ਪਾਕਿਸਤਾਨ ਅੰਦਰ ਸਿੱਖ ਨੌਜਵਾਨ ਦੀ ਹੱਤਿਆ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

By  Jashan A January 6th 2020 07:40 AM

ਪਾਕਿਸਤਾਨ ਅੰਦਰ ਸਿੱਖ ਨੌਜਵਾਨ ਦੀ ਹੱਤਿਆ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਸਿੱਖ ਨੌਜਵਾਨ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨ ਦਿਨਾਂ ਅੰਦਰ ਦੂਜੀ ਘਟਨਾ ਹੈ ਜਿਸ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਟੀਵੀ ਪੱਤਰਕਾਰ ਹਰਮੀਤ ਸਿੰਘ ਦੇ ਭਰਾ ਰਵਿੰਦਰ ਸਿੰਘ ਦੀ ਹੱਤਿਆ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ’ਤੇ ਸਵਾਲੀਆ ਨਿਸ਼ਾਨ ਹੈ। ਇਹ ਬਹੁਤ ਮੰਦਭਾਗੀ ਘਟਨਾ ਹੈ,ਜਿਸ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ।

ਹੋਰ ਪੜ੍ਹੋ: ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਅਫਸੋਸ ਪ੍ਰਗਟ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਅਜੇ ਤਿੰਨ ਦਿਨ ਪਹਿਲਾਂ ਵਾਪਰੀ ਸ੍ਰੀ ਨਨਕਾਣਾ ਸਾਹਿਬ ਦੀ ਸਿੱਖ ਵਿਰੋਧੀ ਘਟਨਾ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਪਿਸ਼ਾਵਰ ਵਿਚ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।

ਇਹ ਦੇਸ਼ ਦੀ ਘੱਟ ਗਿਣਤੀਆਂ ਪ੍ਰਤੀ ਲਾਪ੍ਰਵਾਹੀ ਦਾ ਨਤੀਜਾ ਹੈ। ਜੇਕਰ ਅਜਿਹਾ ਹੀ ਹੁੰਦਾ ਰਿਹਾ ਤਾਂ ਘੱਟ ਗਿਣਤੀ ਕੌਮਾਂ ਦੇ ਲੋਕ ਪਾਕਿਸਤਾਨ ਸਰਕਾਰ ਪ੍ਰਤੀ ਉਦਾਸੀਨ ਹੋ ਜਾਣਗੇ। ਸਰਕਾਰ ਦਾ ਮੁੱਢਲਾ ਫਰਜ ਹੈ ਕਿ ਉਹ ਦੇਸ਼ ਅੰਦਰ ਵੱਸਦੇ ਹਰ ਧਰਮ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ।

ਭਾਈ ਲੌਂਗੋਵਾਲ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਅਪੀਲ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਨਾਲ ਤੁਰੰਤ ਰਾਬਤਾ ਬਣਾ ਕੇ ਉਥੇ ਵਾਪਰੀਆਂ ਸਿੱਖ ਵਿਰੋਧੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ ਲਈ ਦਬਾਅ ਬਣਾਏ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸ਼ੋਕ ਸੁਨੇਹੇ ਰਾਹੀਂ ਸ. ਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਵੀ ਪ੍ਰਗਟ ਕੀਤੀ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News

Related Post