ਛੱਤੀਸਗੜ੍ਹ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ-ਭਾਈ ਲੌਂਗੋਵਾਲ

By  Joshi April 7th 2018 06:49 PM

ਛੱਤੀਸਗੜ੍ਹ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ-ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਬਿਲਾਸਪੁਰ ਵਿਖੇ ਗੁਰਮਤਿ ਸਮਾਗਮ 'ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਿਲਾਸਪੁਰ (ਛੱਤੀਸਗੜ੍ਹ) ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ 'ਚ ਕਰਵਾਏ ਗਏ ਇਕ ਗੁਰਮਤਿ ਸਮਾਮਗ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੱਤੀਸਗੜ੍ਹ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਫੁੱਲਤ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ ਅਤੇ ਇਥੇ ਸਥਿਤ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਛੱਤੀਸਗੜ੍ਹ ਦੇ ਸਿੱਖ ਆਗੂਆਂ ਅਤੇ ਸੰਗਤਾਂ ਵੱਲੋਂ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਦੀ ਪ੍ਰਸ਼ੰਸਾ ਵੀ ਕੀਤੀ।

ਛੱਤੀਸਗੜ੍ਹ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਅਤੇ ਸ. ਦਰਸ਼ਨ ਸਿੰਘ ਨਿੱਜੀ ਸਹਾਇਕ ਛੱਤੀਸਗੜ੍ਹ ਦੀਆਂ ਸੰਗਤਾਂ ਵੱਲੋਂ ਰੱਖੇ ਗਏ ਵੱਖ-ਵੱਖ ਸਮਾਗਮਾਂ ਲਈ ਦੋ ਦਿਨਾਂ ਦੌਰੇ 'ਤੇ ਗਏ ਹਨ। ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਛੱਤੀਸਗੜ੍ਹ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਛੱਤੀਸਗੜ੍ਹ ਪਹੁੰਚਣ 'ਤੇ ਸੰਗਤਾਂ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ।

ਛੱਤੀਸਗੜ੍ਹ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾਉਨ੍ਹਾਂ ਦੱਸਿਆ ਕਿ ਸਥਾਨਕ ਸਿੱਖ ਆਗੂਆਂ ਵੱਲੋਂ ਵੱਖ-ਵੱਖ ਗੁਰੂ ਘਰਾਂ ਵਿਚ ਆਯੋਜਿਤ ਕੀਤੇ ਗਏ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਿੱਸਾ ਲਿਆ ਅਤੇ ਸੰਗਤਾਂ ਦੀ ਮੰਗ 'ਤੇ ਗੁਰਬਾਣੀ ਕੀਰਤਨ ਦੀ ਸਿਖਲਾਈ ਲਈ ਹਰਮੋਨੀਅਮ-ਤਬਲਾ ਆਦਿ ਸਾਜ਼ ਦੇਣ ਅਤੇ ਸਿੱਖ ਨੌਜੁਆਨਾਂ ਨੂੰ ਗਤਕਾ ਸਿਖਲਾਈ ਲਈ ਗਤਕਾ ਕਿੱਟਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਛੱਤੀਸਗੜ੍ਹ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਗਿਣਤੀ ਵਿਚ ਭੇਟਾ ਰਹਿਤ ਲਿਟਰੇਚਰ ਭੇਜਿਆ ਜਾਵੇਗਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ ਵਿਖੇ ਲਾਇਬ੍ਰੇਰੀ ਸਥਾਪਤ ਕੀਤੀ ਜਾਵੇਗੀ। ਇਸ ਦੌਰਾਨ ਵੱਖ-ਵੱਖ ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਨਾਲ ਗਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

—PTC News

Related Post