ਜਬਰ ਵਿਰੋਧੀ ਰੈਲੀ : ਸਿੱਖਾਂ ਦਾ ਕਤਲੇਆਮ ਕਰਨ ਵਾਲੀ ਪਾਰਟੀ ਕਦੇ ਪੰਥਕ ਪਾਰਟੀ ਨਹੀਂ ਹੋ ਸਕਦੀ : ਸੁਖਬੀਰ ਬਾਦਲ

By  Shanker Badra October 7th 2018 03:13 PM

ਜਬਰ ਵਿਰੋਧੀ ਰੈਲੀ :ਸਿੱਖਾਂ ਦਾ ਕਤਲੇਆਮ ਕਰਨ ਵਾਲੀ ਪਾਰਟੀ ਕਦੇ ਪੰਥਕ ਪਾਰਟੀ ਨਹੀਂ ਹੋ ਸਕਦੀ : ਸੁਖਬੀਰ ਬਾਦਲ:ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ।ਇਹ ਰੈਲੀ ਪਟਿਆਲਾ-ਸੰਗਰੂਰ ਰੋਡ 'ਤੇ ਪਿੰਡ ਮਹਿਮਦਪੁਰ 'ਚ ਕੀਤੀ ਜਾ ਰਹੀ ਹੈ।Sikhs Massacre Party Never not Panthak Party :Sukhbir Badalਸ਼੍ਰੋਮਣੀ ਅਕਾਲੀ ਦਲ ਦੀ ਇਸ ਰੈਲੀ ਵਿਚ ਨਿਊ ਮੋਤੀ ਮਹਿਲ ਨਿਸ਼ਾਨੇ 'ਤੇ ਰਿਹਾ ਹੈ।ਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸਮੂਲੀਅਤ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਵਿੱਚ ਅਕਾਲੀ ਦਲ ਦੇ ਵਰਕਰਾਂ ਅਤੇ ਖ਼ਾਸ ਕਰ ਔਰਤਾਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਹੈ।ਇਸ ਰੈਲੀ ਨੂੰ ਲੈ ਕੇ ਅਕਾਲੀ ਲੀਡਰਾਂ ਅਤੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।Sikhs Massacre Party Never not Panthak Party :Sukhbir Badalਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕ ਹਿੱਤਾਂ ਨਾਲ ਖੜਨ ਵਾਲੀ ਇੱਕੋ -ਇੱਕ ਪਾਰਟੀ ਹੈ।ਉਨ੍ਹਾਂ ਨੇ ਕਿਹਾ ਕਿ ਸਿੱਖਾਂ 'ਤੇ ਹੁੰਦੇ ਜਬਰ ਜ਼ੁਲਮ ਖਿਲਾਫ ਅਕਾਲੀ ਦਲ ਹਰ ਥਾਂ ਸਿੱਖਾਂ ਦੇ ਨਾਲ ਖੜਿਆ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਪਾਰਟੀ ਕਦੇ ਪੰਥਕ ਪਾਰਟੀ ਨਹੀਂ ਹੋ ਸਕਦੀ।ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕਈ ਤਾਕਤਾਂ ਜੁਟੀਆਂ ਹੋਈਆਂ ਹਨ।Sikhs Massacre Party Never not Panthak Party :Sukhbir Badalਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ, ਸੁਖਪਾਲ ਸਿੰਘ ਖਹਿਰਾ ਅਤੇ ਸਿੱਖ ਜਥੇਬੰਦੀਆਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ।ਬਾਦਲ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦਾ ਖ਼ਜ਼ਾਨਾ ਨਹੀਂ, ਬਲਕਿ ਕਾਂਗਰਸ ਦੀ ਨੀਅਤ ਖ਼ਾਲੀ ਹੈ।Sikhs Massacre Party Never not Panthak Party :Sukhbir Badalਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ.ਪ੍ਰਕਾਸ਼ ਸਿੰਘ ਬਾਦਲ ਆਪਣੀਆਂ ਪ੍ਰਾਪਤੀਆਂ ਕਰਕੇ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ।ਕੈਪਟਨ ਮੁੱਖ ਮੰਤਰੀ ਬਣਨ ਤੋਂ ਬਾਅਦ ਇੱਕ ਵਾਰ ਵੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਨਹੀਂ ਗਏ। ਸ. ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਨਾਲ ਜੋ ਜੁਬਾਨ ਕੀਤੀ ਉਹ ਪੂਰੀ ਕਰਕੇ ਦਿਖਾਈ ਹੈ।ਕਾਂਗਰਸ ਨੇ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ।ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਅਕਾਲੀ ਦਲ ਨੇ ਖੇਡਾਂ ਸ਼ੁਰੂ ਕੀਤੀਆਂ ਸਨ ਪਰ ਕਾਂਗਰਸ ਨੇ ਉਹ ਬੰਦ ਕਰ ਦਿੱਤੀਆਂ ਹਨ।Sikhs Massacre Party Never not Panthak Party :Sukhbir Badalਉਨ੍ਹਾਂ ਤੋਂ ਇਲਾਵਾ ਰੈਲੀ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ,ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ,ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ,ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ,ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ,ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ, ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ,ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹੀਰਾ ਸਿੰਘ ਗਾਬੜੀਆ, ਸਿਕੰਦਰ ਸਿੰਘ ਮਲੂਕਾ, ਹਰਿੰਦਰਪਾਲ ਚੰਦੂਮਾਜਰਾ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਹੈ।

-PTCNews

Related Post