ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ, ਹਫ਼ਤਾ ਗ੍ਰਿਫਤਾਰੀ 'ਤੇ ਲਗਾਈ ਰੋਕ

By  Riya Bawa February 3rd 2022 02:10 PM -- Updated: February 3rd 2022 02:20 PM

ਚੰਡੀਗੜ੍ਹ: ਪੰਜਾਬ ਵਿੱਚ ਲਗਾਤਾਰ ਹੀ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸਿਆਸਤ ਗਰਮ ਹੈ। ਇਸ ਦੌਰਾਨ ਪਿਛਲੇ ਦਿਨੀ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਇਕ ਔਰਤ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅੱਜ ਲੋਕ ਇਨਸਾਫ਼ ਪਾਰਟੀ ਦੇ ਲੀਡਰ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ।

ਸੁਪਰੀਮ ਕੋਰਟ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਕਥਿਤ ਮਾਮਲੇ ਵਿਚ ਇਕ ਹਫ਼ਤੇ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਸਰਬਉੱਚ ਅਦਾਲਤ ਵਿੱਚ ਬੈਂਸ ਦੀ ਪਟੀਸ਼ਨ 'ਤੇ ਸੁਣਵਾਈ ਹੋਈ ਸੀ। ਇਸ ਦੌਰਾਨ ਅਦਾਲਤ ਨੇ ਗ੍ਰਿਫਤਾਰੀ 'ਤੇ ਲੱਗੀ ਰੋਕ ਨੂੰ ਬਰਕਰਾਰ ਰੱਖਿਆ।

ਦੱਸਣਯੋਗ ਹੈ ਕਿ ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਦੇ ਹੁਕਮਾਂ ਖਿਲ਼ਾਫ ਸੁਪਰੀਮ ਕੋਰਟ ਵਿੱਚ ਅੰਤਰਿਮ ਜਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ।

ਇਥੇ ਪੜ੍ਹੋ ਹੋਰ ਖ਼ਬਰਾਂ: Coronavirus Update: ਕੋਰੋਨਾ ਦੇ ਨਵੇਂ ਕੇਸਾਂ 'ਚ 6.8% ਹੋਇਆ ਵਾਧਾ, 1008 ਲੋਕਾਂ ਦੀ ਹੋਈ ਮੌਤ

ਗੌਰਤਲਬ ਹੈ ਕਿ ਦਰਅਸਲ, ਇਸ ਮਾਮਲੇ ਵਿੱਚ ਪੀੜਤਾ ਨੇ ਸਭ ਤੋਂ ਪਹਿਲਾਂ 16 ਨਵੰਬਰ 2020 ਨੂੰ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਤੇ ਗੋਗੀ ਸ਼ਰਮਾ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਸ਼ਿਕਾਇਤ 'ਤੇ ਕੋਈ ਕਾਰਵਾਈ ਨਹੀਂ ਕੀਤੀ ਸੀ। ਮਾਮਲੇ ਨੂੰ ਜਾਂਚ ਦੇ ਨਾਂ 'ਤੇ ਹੀ ਟਾਲ ਦਿੱਤਾ ਗਿਆ।

ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ:

-PTC News

Related Post